ਤਾਜਾ ਖਬਰਾਂ
ਅੱਜ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਖ਼ਾਲਸਾ ਵਹੀਰ ਦੀ ਦੁਬਾਰਾ ਸ਼ੁਰੂਆਤ ਕੀਤੀ ਗਈ। ਇਸ ਵਹੀਰ ਦਾ ਆਗਾਜ਼ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਗਿਆ।
ਇਸ ਮੌਕੇ ਕਈ ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਦੀ ਹਾਜ਼ਰੀ ਰਹੀ, ਜਿਨ੍ਹਾਂ ਵਿੱਚ ਮਨਪ੍ਰੀਤ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਸ਼ਾਮਲ ਸਨ।
ਬਾਪੂ ਤਰਸੇਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਖ਼ਾਲਸਾ ਵਹੀਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾ ਕੇ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਮਾਰਗ ਨਾਲ ਜੋੜਨਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਸਿੱਖੀ ਦੇ ਰਾਹ ‘ਤੇ ਲਿਆਉਣਾ ਹੀ ਇਸ ਯਤਨ ਦਾ ਕੇਂਦਰੀ ਮਕਸਦ ਹੈ।
ਜ਼ਿਕਰਯੋਗ ਹੈ ਕਿ ਖ਼ਾਲਸਾ ਵਹੀਰ ਦੀ ਸ਼ੁਰੂਆਤ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ ਸੀ, ਪਰ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਇਹ ਰੁਕ ਗਈ ਸੀ। ਹੁਣ ਇਸ ਨੂੰ ਦੁਬਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ।
Get all latest content delivered to your email a few times a month.