IMG-LOGO
ਹੋਮ ਪੰਜਾਬ: ਤਰਨਤਾਰਨ ‘ਚ ਬੰਦ ਖੰਡ ਮਿੱਲ ਨੂੰ ਲੈ ਕੇ ਤਣਾਅ: ਧਰਨਾ...

ਤਰਨਤਾਰਨ ‘ਚ ਬੰਦ ਖੰਡ ਮਿੱਲ ਨੂੰ ਲੈ ਕੇ ਤਣਾਅ: ਧਰਨਾ ਹਟਾਇਆ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਰੋਸ ਤੇਜ਼

Admin User - Feb 26, 2026 09:08 PM
IMG

ਤਰਨਤਾਰਨ ਦੇ ਪਿੰਡ ਸ਼ੇਰੋਂ ਵਿੱਚ ਸਥਿਤ ਬੰਦ ਪਈ ਸਹਿਕਾਰੀ ਖੰਡ ਮਿੱਲ ਦੀ ਜ਼ਮੀਨ ਵੇਚਣ ਦੇ ਸਰਕਾਰੀ ਫ਼ੈਸਲੇ ਦੇ ਵਿਰੋਧ ਵਿੱਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਪੁਲਿਸ ਵੱਲੋਂ ਜਬਰਨ ਹਟਾ ਦਿੱਤਾ ਗਿਆ। ਮਿੱਲ ਨੂੰ ਮੁੜ ਚਾਲੂ ਕਰਨ ਅਤੇ ਜ਼ਮੀਨ ਦੀ ਵਿਕਰੀ ਰੋਕਣ ਦੀ ਮੰਗ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਮਿੱਲ ਪ੍ਰੰਗਣ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਸਨ।

ਸਵੇਰੇ ਪੁਲਿਸ ਨੇ ਕਾਰਵਾਈ ਕਰਦਿਆਂ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਹਟਾਇਆ ਅਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਰਾਹੀਂ ਲਿਜਾਇਆ ਗਿਆ। ਇਸ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਇਕੱਠ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦਾ ਪੁਤਲਾ ਸਾੜਿਆ ਗਿਆ।

ਕਿਸਾਨ ਆਗੂਆਂ ਨੇ ਦੱਸਿਆ ਕਿ ਮਿੱਲ ਵਿੱਚ ਕਿਸਾਨਾਂ ਦੀ ਲਗਭਗ 60 ਫੀਸਦੀ ਹਿੱਸੇਦਾਰੀ ਹੈ ਅਤੇ ਉਹ ਦੋਸ਼ ਲਗਾ ਰਹੇ ਹਨ ਕਿ ਸਰਕਾਰ ਕੀਮਤੀ ਜ਼ਮੀਨ ਨੂੰ ਘੱਟ ਕੀਮਤ ‘ਤੇ ਵੇਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਦੀ ਵਿਕਰੀ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦੇਣਗੇ ਅਤੇ ਮਿੱਲ ਨੂੰ ਮੁੜ ਚਲਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਕਿਸਾਨਾਂ ਨੇ ਗ੍ਰਿਫ਼ਤਾਰ ਸਾਥੀਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.