IMG-LOGO
ਹੋਮ ਪੰਜਾਬ: ਆਬਕਾਰੀ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ...

ਆਬਕਾਰੀ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ...

Admin User - Feb 27, 2026 09:00 PM
IMG

ਚੰਡੀਗੜ੍ਹ, 27 ਫਰਵਰੀ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ 'ਆਪ' ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ਾਂ ਨੂੰ ਰੱਦ ਕੀਤੇ ਜਾਣ ਨਾਲ ਪਾਰਟੀ ਦੇ ਸਟੈਂਡ 'ਤੇ ਦ੍ਰਿੜ ਮੋਹਰ ਲੱਗੀ ਹੈ, ਜਿਸ ਵਿੱਚ ਪਾਰਟੀ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਸੀ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਹੋਰ ਕੇਂਦਰੀ ਏਜੰਸੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਕਠਪੁਤਲੀਆਂ ਬਣ ਕੇ ਕੰਮ ਕਰ ਰਹੀਆਂ ਹਨ, 


ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ 23 ਹੋਰਾਂ ਨੂੰ ਬਰੀ ਕਰ ਦਿੱਤਾ ਹੈ ਜਿਨ੍ਹਾਂ ਖ਼ਿਲਾਫ਼ ਸੀਬੀਆਈ ਨੇ ਗਲਤ ਤਰੀਕੇ ਨਾਲ ਕੇਸ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਇਹ ਕੇਸ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ, ਜੋ ਆਪਣੇ ਚੰਗੇ ਕੰਮਾਂ ਨਾਲ ਦੇਸ਼ ਭਰ 'ਚ ਆਪਣਾ ਆਧਾਰ ਫੈਲ ਰਹੀ ਹੈ, ਨੂੰ ਰੋਕਣ ਦੀ ਨਿਰਾਸ਼ਾਜਨਕ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਹੁਕਮ ਇਸ ਗੱਲ ਦਾ ਪ੍ਰਮਾਣ ਹੈ ਕਿ ਹਨੇਰੀ ਰਾਤ, ਭਾਵੇਂ ਉਹ ਕਿੰਨੀ ਵੀ ਲੰਬੀ ਕਿਉਂ ਨਾ ਹੋਵੇ, ਖਤਮ ਜ਼ਰੂਰ ਹੁੰਦੀ ਹੈ ਅਤੇ ਸਦਾ ਸੱਚਾਈ ਤੇ ਰੌਸ਼ਨੀ ਦੀ ਜਿੱਤ ਹੁੰਦੀ ਹੈ।


ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਅਰਦਾਸ ਕਰਨ ਵਾਲੇ ਲੋਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਦੀਆਂ ਅਰਦਾਸਾਂ/ਪ੍ਰਾਰਥਨਾਵਾਂ ਦਾ ਹੀ ਚਮਤਕਾਰ ਹੈ ਜੋ ਇਹ ਇਮਾਨਦਾਰ ਆਗੂਆਂ ਅੱਜ ਬਾ-ਇੱਜ਼ਤ ਬਰੀ ਹੋ ਗਏ ਹਨ। ਅਦਾਲਤ ਦੇ ਹੁਕਮ ਨੇ ਸੀਬੀਆਈ ਦੇ ਕੰਮਕਾਜ 'ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ, ਜੋ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਇਸਨੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੁਆਰਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ ਹੈ।


ਦਿੱਲੀ ਵਿੱਚ ਹੋਏ ਰਾਜਨੀਤਿਕ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਸਿਰਫ਼ ਚੋਣਾਂ ਜਿੱਤਣ ਲਈ, ਆਮ ਆਦਮੀ ਪਾਰਟੀ ਦੀ ਸਾਰੀ ਦੀ ਸਾਰੀ ਉੱਚ-ਪੱਧਰੀ ਲੀਡਰਸ਼ਿਪ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ। ਅਦਾਲਤ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਆਦਮੀ ਹਨ ਜੋ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਕਿਉਂਕਿ ਉਹ ਸਿਰਫ਼ ਸੱਚ ਦੇ ਰਾਹ 'ਤੇ ਚੱਲਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਦਾ ਹਰ ਵਲੰਟੀਅਰ ਸਿਰਫ਼ ਲੋਕਾਂ ਦੀ ਸੇਵਾ ਲਈ ਹੀ ਰਾਜਨੀਤੀ 'ਚ ਆਇਆ ਹੈ, ਕਿਉਂਕਿ ਜੇ ਪੈਸੇ ਪੱਖੋਂ ਦੇਖੀਏ ਤਾਂ ਉਹ ਪਹਿਲਾਂ ਹੀ ਆਪਣੇ-ਆਪਣੇ ਖੇਤਰਾਂ ਵਿੱਚ ਚੰਗੀ ਕਮਾਈ ਕਰ ਰਹੇ ਸਨ।


ਰਵਾਇਤੀ ਸਿਆਸੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਅਸੀਂ ਹਮੇਸ਼ਾ ਆਮ ਆਦਮੀ ਦੀ ਭਲਾਈ ਦਾ ਏਜੰਡਾ ਲੈ ਕੇ ਚੱਲਦੇ ਹਾਂ ।  ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਭਾਜਪਾ ਆਪਣੇ ਸੱਤਾ ਦੇ ਦਿਨਾਂ ਦੌਰਾਨ ਰੋਟੇਸ਼ਨ ਦੇ ਆਧਾਰ 'ਤੇ ਸੱਤਾ ਦਾ ਆਨੰਦ ਮਾਣਦਿਆਂ ਅਤੇ ਇੱਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਦਿਆਂ ਦੋਸਤਾਨਾ ਮੈਚ ਖੇਡਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਸਦਾ ਸੱਤਾ ਦੀ ਕੁਰਸੀ ਦੀ ਖੇਡ ਖੇਡਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀ-ਆਪਣੀ ਵਾਰੀ ਅਨੁਸਾਰ ਦੇਸ਼ ਅਤੇ ਇਸਦੇ ਲੋਕਾਂ ਨੂੰ ਰੱਜ਼ ਕੇ ਲੁੱਟਿਆ। 


ਉਨ੍ਹਾਂ ਅੱਗੇ ਕਿਹਾ ਕਿ ਇਹ ਗੰਦਾ ਨਾਟਕ ਉਦੋਂ ਬੰਦ ਹੋ ਗਿਆ ਸੀ ਜਦੋਂ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤੀ ਦੇ  ਕੇਂਦਰ ਵਿੱਚ ਕਦਮ ਰੱਖਿਆ, ਜੋ ਇਹ ਪਾਰਟੀਆਂ ਕਦੇ ਨਹੀਂ ਚਾਹੁੰਦੀਆਂ ਸਨ ਕਿ ਅਜਿਹਾ ਹੋਵੇ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਅਤੇ ਇਨ੍ਹਾਂ ਪਾਰਟੀਆਂ ਦੇ ਘਿਨਾਉਣੇ ਕਾਰਨਾਮਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਇਨ੍ਹਾਂ ਦੀ ਬਦਲਾਖ਼ੋਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰੀ ਲੋਕ, ਜਿਨ੍ਹਾਂ ਦੀਆਂ ਜੜ੍ਹਾਂ ਅਤੇ ਹਰ ਪਾਸੇ ਫੈਲੀਆਂ ਹੋਈਆਂ ਹਨ, ਇਮਾਨਦਾਰ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਨ੍ਹਾਂ 'ਤੇ ਝੂਠੇ ਕੇਸ ਪਾਉਂਦੇ ਹਨ। 


ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਲੋਕਾਂ ਤੋਂ ਵੋਟਾਂ ਮੰਗਣ ਦੀ ਬਜਾਏ ਵੋਟਾਂ ਦਾ ਆਪਣਾ ਡੇਟਾਬੇਸ ਬਣਾ ਕੇ ਲੋਕਤੰਤਰ ਨੂੰ ਢਾਹ ਲਗਾਉਣ ਦੀ ਇੱਕ ਚਾਲ ਹੈ। ਜਨਤਾ ਅੱਗੇ ਹੱਥ ਜੋੜ ਕੇ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਬਜਾਏ, ਕੇਂਦਰ ਸਰਕਾਰ ਨੇ ਇਹ ਰਣਨੀਤੀ ਤਿਆਰ ਕੀਤੀ ਹੈ ਜਿੱਥੇ ਇਹਨਾਂ ਵੋਟਰਾਂ ਨੂੰ ਵਰਤੋਂ ਕਿਸੇ ਵੀ ਸੂਬੇ ਵਿੱਚ ਆਪਣੀ ਪਾਰਟੀ ਦੀ ਜਿੱਤ ਲਈ ਹੇਰਾਫੇਰੀ ਕਰਨ ਲਈ ਕੀਤੀ ਜਾਂਦੀ ਹੈ। ਇਹ ਦੇਸ਼, ਇਸਦੇ ਲੋਕਾਂ ਅਤੇ ਇੱਥੋਂ ਤੱਕ ਕਿ ਲੋਕਤੰਤਰ ਲਈ ਵੀ ਬੇਹੱਦ ਘਾਤਕ ਹੈ। ਭਾਰਤੀ ਆਜ਼ਾਦੀ ਸੰਗਰਾਮ ਦੇ ਨਾਇਕ ਕੇਂਦਰ ਦੇ ਇਸ ਵਤੀਰੇ ਤੋਂ ਨਾਰਾਜ਼ ਹੋਏ ਹੋਣਗੇ।"


ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੀ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਜੇ ਤੁਸੀਂ ਰਾਜ ਕਰਨਾ ਚਾਹੁੰਦੇ ਹੋ ਤਾਂ ਠੀਕ ਹੈ ਪਰ ਇਸ ਲਈ ਤੁਹਾਨੂੰ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਸੌੜੀਆਂ ਚਾਲਾਂ ਚੱਲਣੀਆਂ ਚਾਹੀਦੀਆਂ ਹਨ। ਦੇਸ਼ ਵਿੱਚ ਸਿੱਖਿਆ, ਸੜਕਾਂ, ਬਿਜਲੀ, ਸਿਹਤ ਖੇਤਰ, ਰੁਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਸੁਧਾਰ ਕਰਨ ਦੀ ਬਜਾਏ, ਭਾਜਪਾ ਨਫ਼ਰਤ ਅਤੇ ਵੰਡ ਦੇ ਆਪਣੇ ਏਜੰਡੇ ਨੂੰ ਉਤਸ਼ਾਹਿਤ ਕਰ ਰਹੀ ਹੈ। ਇਹ ਲੋਕਤੰਤਰੀ ਢਾਂਚੇ ਰਾਹੀਂ ਚੁਣੇ ਗਏ ਤਾਨਾਸ਼ਾਹ ਆਪਣੇ ਸਿਆਸੀ ਵਿਰੋਧੀਆਂ ਵਿੱਚ ਅਸਹਿਮਤੀ ਅਤੇ ਲਾਲਚ ਰਾਹੀਂ ਚੋਣ ਚਿੰਨ੍ਹਾਂ ਨੂੰ ਫ੍ਰੀਜ਼ ਕਰਦੇ ਹਨ ਅਤੇ ਫਿਰ ਚੋਣਾਂ ਵਿੱਚ ਹੇਰਾਫੇਰੀ ਕਰਦੇ ਹਨ।"


ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਦੇਸ਼ ਭਗਤ ਚਾਹੁੰਦਾ ਹੈ ਕਿ ਉਨ੍ਹਾਂ ਦਾ ਦੇਸ਼ ਮੋਹਰੀ ਬਣੇ ਅਤੇ ਮੋਦੀ-ਸ਼ਾਹ ਦੀ ਜੋੜੀ ਦੀਆਂ ਹੇਰਾਫੇਰੀਆਂ ਦਾ ਗਵਾਹ ਨਾ ਬਣੇ। ਕੇਂਦਰ ਵੱਲੋਂ ਦੇਸ਼ ਨੂੰ ਚਲਾਉਣ ਦੇ ਤਰੀਕਿਆਂ ਬਾਰੇ ਹਰ ਇਮਾਨਦਾਰ ਦੇਸ਼ ਵਾਸੀ ਵੱਲੋਂ ਇਤਰਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਦੇਸ਼ ਨੂੰ ਸੰਪਰਦਾਇਕ ਲੀਹਾਂ 'ਤੇ ਵੰਡਣਾ ਬੰਦ ਕਰ ਦੇਣਾ ਚਾਹੀਦਾ ਹੈ  ਕਿਉਂਕਿ ਇਹ ਦੇਸ਼ ਦੇ ਹੱਕ ਵਿੱਚ ਨਹੀਂ ਹੈ।"


ਭਗਵੰਤ ਸਿੰਘ ਮਾਨ ਨੇ ਕਿਹਾ, "ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਜੋ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸਨੂੰ ਦੇਖਣਾ ਪਸੰਦ ਕਰਦੇ ਹਨ। ਫੁੱਲਾਂ ਦੀ ਕਿਸਮ ਹਰ ਵਿਅਕਤੀਆਂ ਦੀਆਂ ਅੱਖਾਂ ਨੂੰ ਸਕੂਲ ਦਿੰਦੀ ਹੈ ਅਤੇ ਲੋਕ ਉਹਨਾਂ ਨੂੰ ਦੇਖਣ ਲਈ ਇਕੱਠੇ ਹੁੰਦੇ ਹਨ, ਪਰ ਜੇਕਰ ਸਿਰਫ ਇੱਕ ਕਿਸਮ ਦਾ ਫੁੱਲ ਹੋਵੇ ਤਾਂ ਇਕਸਾਰਤਾ ਪੈਦਾ ਹੁੰਦੀ ਹੈ। ਇਸੇ ਤਰ੍ਹਾਂ, ਦੇਸ਼ ਦੀ ਤਰੱਕੀ ਲਈ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾਪੂਰਨ ਅਤੇ ਸ਼ਾਂਤੀਪੂਰਨ ਸਹਿ-ਹੋਂਦ ਬੇਹੱਦ ਅਹਿਮ ਹੈ।"


ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਇੱਕ ਅਜਿਹੇ ਵਿਅਕਤੀ ਹਨ ਜਿਹਨਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਦਿੱਲੀ ਦੀ ਨੁਹਾਰ ਬਦਲ ਦਿੱਤੀ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਸੱਤਾ ਸੰਭਾਲੀ, ਤਾਂ ਸਾਲਾਨਾ ਬਜਟ 30,000 ਕਰੋੜ ਰੁਪਏ ਸੀ ਅਤੇ ਆਮ ਆਦਮੀ ਅਧੀਨ ਦਿਲੀ ਦਾ ਆਖਰੀ ਬਜਟ 66,000 ਕਰੋੜ ਰੁਪਏ ਸੀ। ਲੋਕਾਂ ਨੂੰ ਮੁਫ਼ਤ ਬਿਜਲੀ, ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ 'ਤੇ ਇੱਕ-ਇੱਕ ਪੈਸਾ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਗਿਆ।"


ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਦੇਸ਼ ਲਈ ਰੋਏ ਸਨ ਕਿਉਂਕਿ ਦੇਸ਼ ਦੀ ਹਾਲਤ ਹਰ ਗੁਜ਼ਰਦੇ ਦਿਨ ਨਾਲ ਬਦਤਰ ਹੁੰਦੀ ਜਾ ਰਹੀ ਹੈ। ਇੱਕ ਇਮਾਨਦਾਰ ਆਦਮੀ ਨਾਲ ਅਜਿਹਾ ਸਲੂਕ ਵਾਜਬ ਨਹੀਂ ਹੈ। ਅੱਜ ਭਾਰਤ ਨੂੰ ਪ੍ਰਚਲਿਤ ਮੁਸ਼ਕਲਾਂ ਤੋਂ ਬਾਹਰ ਕੱਢਣ ਲਈ ਸਿਰਫ਼ ਦੇਸ਼ ਭਗਤੀ ਦੇ ਇੰਜਣ ਦੀ ਲੋੜ ਹੈ। ਸੱਤਾ ਵਿੱਚ ਬੈਠੇ ਲੋਕ ਦੇਸ਼ ਵਿੱਚ ਡਬਲ ਇੰਜਣ ਜਾਂ ਟ੍ਰਿਪਲ ਇੰਜਣ ਸਰਕਾਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ, ਜਿਨ੍ਹਾਂ ਦੀ ਬਿਲਕੁੱਲ ਵੀ ਜ਼ਰੂਰਤ ਨਹੀਂ ਹੈ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.