IMG-LOGO
ਹੋਮ ਪੰਜਾਬ: ਬਠਿੰਡਾ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ: 8.27 ਲੱਖ ਪਰੇਗਾਬਾਲਨ ਕੈਪਸੂਲ...

ਬਠਿੰਡਾ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ: 8.27 ਲੱਖ ਪਰੇਗਾਬਾਲਨ ਕੈਪਸੂਲ ਤੇ 20 ਹਜ਼ਾਰ ਟਰਾਮਾਡੋਲ ਗੋਲੀਆਂ ਬਰਾਮਦ, ਦੋ ਗ੍ਰਿਫ਼ਤਾਰ

Admin User - Mar 03, 2026 08:47 PM
IMG

ਬਠਿੰਡਾ, 3 ਮਾਰਚ 2026 - ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ।

ਐੱਸ.ਪੀ. (ਸਿਟੀ) ਨਰਿੰਦਰ ਸਿੰਘ ਦੇ ਮੁਤਾਬਕ ਪੁਲਿਸ ਪਾਰਟੀ ਪਰਸ ਰਾਮ ਨਗਰ ਨੇੜੇ ਸ਼ਿਵ ਮੰਦਰ ਦੇ ਕੋਲ ਨਾਕਾਬੰਦੀ ਕਰ ਰਹੀ ਸੀ, ਜਦੋਂ ਇੱਕ ਐਕਟੀਵਾ ਸਕੂਟਰੀ ਸਵਾਰ ਤਿੰਨ ਡੱਬੇ ਲੈ ਕੇ ਆ ਰਿਹਾ ਸੀ। ਪੁਲਿਸ ਨੂੰ ਸ਼ੱਕ ਹੋਣ ’ਤੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ 90,000 ਪਰੇਗਾਬਾਲਨ ਕੈਪਸੂਲ ਬਰਾਮਦ ਹੋਏ।

ਪੜਤਾਲ ਵਿੱਚ ਮੁਲਜ਼ਮ ਦੀ ਪਛਾਣ ਸੰਜੀਵ ਕੁਮਾਰ ਉਰਫ ਸੰਦੀਪ ਵਾਸੀ ਕੈਨਾਲ ਕਲੋਨੀ, ਬਠਿੰਡਾ ਵਜੋਂ ਹੋਈ। ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਮਹੇਸ਼ਵਰੀ ਚੌਂਕ ਨੇੜੇ ਸਥਿਤ ਬਾਲਾ ਜੀ ਮੈਡੀਕਲ ਤੋਂ ਹੋਰ ਵੱਡੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ ਕੀਤਾ ਗਿਆ। ਇੱਥੋਂ 7,37,600 ਪਰੇਗਾਬਾਲਨ ਕੈਪਸੂਲ ਅਤੇ 20,000 ਟਰਾਮਾਡੋਲ ਗੋਲੀਆਂ ਜ਼ਬਤ ਕੀਤੀਆਂ ਗਈਆਂ।

ਮਾਮਲੇ ਵਿੱਚ ਮੈਡੀਕਲ ਸਟੋਰ ਦੇ ਮਾਲਕ ਰੀਦਾਸ਼ੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿੱਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਇਹ ਨਸ਼ੀਲਾ ਜ਼ਖ਼ੀਰਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਕਿਹੜੇ ਜਾਲ ਨਾਲ ਇਸ ਦੀ ਸਪਲਾਈ ਜੁੜੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.