IMG-LOGO
ਹੋਮ ਪੰਜਾਬ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਤਰਨਤਾਰਨ ਦੇ ਦੋ ਨੌਜਵਾਨ...

ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਤਰਨਤਾਰਨ ਦੇ ਦੋ ਨੌਜਵਾਨ ਭਰਾਵਾਂ ਦੀ ਮੌਤ, ਪਿੰਡ ਮਾੜੀ ਗੌੜ ਸਿੰਘ 'ਚ ਪਸਰਿਆ ਸੋਗ

Admin User - Mar 05, 2026 02:28 PM
IMG

ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰੋਜ਼ੀ-ਰੋਟੀ ਦੀ ਭਾਲ ਵਿੱਚ ਗਏ ਪੰਜਾਬੀ ਗੱਭਰੂਆਂ ਨੂੰ ਮੌਤ ਨੇ ਆਪਣੀ ਲਪੇਟ ਵਿੱਚ ਲੈ ਲਿਆ। ਬ੍ਰਿਟਿਸ਼ ਕੋਲੰਬੀਆ ਵਿੱਚ ਵਾਪਰੇ ਇੱਕ ਭਿਆਨਕ ਟਰੱਕ ਹਾਦਸੇ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਤਲਵਿੰਦਰ ਸਿੰਘ (ਪਿੰਡ ਮਾੜੀ ਗੌੜ ਸਿੰਘ) ਅਤੇ ਉਸ ਦੇ ਮਾਸੀ ਦੇ ਪੁੱਤਰ ਜਗਬੀਰ ਸਿੰਘ (ਪਿੰਡ ਐਲੋਵਾਲ) ਵਜੋਂ ਹੋਈ ਹੈ।


ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਮ੍ਰਿਤਕ ਤਲਵਿੰਦਰ ਸਿੰਘ ਦੇ ਪਿਤਾ ਨਰਿੰਦਰਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਾਢੇ ਚਾਰ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਿਆ ਸੀ। ਤਲਵਿੰਦਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਦੋ ਸਾਲ ਦਾ ਇੱਕ ਮਾਸੂਮ ਪੁੱਤਰ ਹੈ, ਜੋ ਆਪਣੀ ਮਾਂ ਨਾਲ ਕੈਨੇਡਾ ਵਿੱਚ ਹੀ ਰਹਿ ਰਿਹਾ ਸੀ। ਹਾਦਸੇ ਸਮੇਂ ਤਲਵਿੰਦਰ ਦੇ ਨਾਲ ਉਸ ਦੀ ਮਾਸੀ ਦਾ ਲੜਕਾ ਜਗਬੀਰ ਸਿੰਘ ਵੀ ਮੌਜੂਦ ਸੀ, ਜੋ ਇਸ ਕਹਿਰ ਦਾ ਸ਼ਿਕਾਰ ਹੋ ਗਿਆ।


ਮ੍ਰਿਤਕ ਦੇਹਾਂ ਪੰਜਾਬ ਲਿਆਉਣ ਦੀ ਗੁਹਾਰ

ਇਸ ਖ਼ਬਰ ਦੇ ਪਿੰਡ ਪਹੁੰਚਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਤਾਂਤਾ ਲੱਗ ਗਿਆ ਹੈ। ਨਰਿੰਦਰਜੀਤ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਆਪਣੇ ਹੱਥੀਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ।


ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬ੍ਰਿਟਿਸ਼ ਕੋਲੰਬੀਆ ਦੇ ਇੱਕ ਹਾਈਵੇਅ 'ਤੇ ਟਰੱਕ ਦੇ ਬੇਕਾਬੂ ਹੋਣ ਕਾਰਨ ਵਾਪਰਿਆ। ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬੀ ਭਾਈਚਾਰੇ ਵੱਲੋਂ ਵੀ ਪਰਿਵਾਰ ਦੀ ਮਦਦ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.