ਤਾਜਾ ਖਬਰਾਂ
ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ ਪੰਚਕੂਲਾ ਦੇ ਸੈਕਟਰ 20 ਵਿੱਚ ਮਾਮਲਾ ਦਰਜ ਹੋ ਗਿਆ ਹੈ। ਸੂਤਰਾਂ ਦੇ ਅਨੁਸਾਰ, ਇਹ ਮਾਮਲਾ ਉਨ੍ਹਾਂ ਦੇ ਹਰਿਆਣਵੀ ਗਾਣੇ “ਟਟੀਹਰੀ” ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਗਾਣੇ ਵਿੱਚ ਔਰਤਾਂ ਖਿਲਾਫ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ, ਜਿਸ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ। ਮਾਮਲਾ ਦਰਜ ਕਰਨ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਾਣੇ ਦੀ ਲਿਰਿਕਸ ਨੂੰ ਦੇਖਦਿਆਂ, ਲੋਕਾਂ ਵਿੱਚ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ । ਪੁਲਿਸ ਵੱਲੋਂ ਅਗਲੇ ਕਦਮਾਂ ਅਤੇ ਗਾਣੇ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.