IMG-LOGO
ਹੋਮ ਪੰਜਾਬ: ਧੱਕਾ ਕਾਲੋਨੀ ’ਚ ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪੁਲਿਸ...

ਧੱਕਾ ਕਾਲੋਨੀ ’ਚ ਭੇਦਭਰੇ ਹਾਲਾਤਾਂ ’ਚ ਨੌਜਵਾਨ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

Admin User - Mar 06, 2026 09:17 PM
IMG

ਧੱਕਾ ਕਾਲੋਨੀ ਵਿੱਚ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਧੱਕਾ ਕਾਲੋਨੀ ਦੇ ਇਕ ਇਲਾਕੇ ਵਿੱਚ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਜ਼ਮੀਨ ’ਤੇ ਡਿੱਗਾ ਪਿਆ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਨੌਜਵਾਨ ਦੀ ਜਾਂਚ ਕੀਤੀ ਗਈ।

ਪੁਲਿਸ ਦੇ ਮੁਤਾਬਕ ਜਾਂਚ ਦੌਰਾਨ ਪਤਾ ਲੱਗਾ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਬਾਅਦ ਵਿੱਚ ਪੁੱਛਗਿੱਛ ਕਰਨ ’ਤੇ ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਪਿੰਡ ਮਹਿਤਾਬਗੜ੍ਹ ਵਜੋਂ ਹੋਈ। ਪੁਲਿਸ ਵੱਲੋਂ ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.