IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਵੱਡੀ ਵਾਰਦਾਤ: AAP ਕੌਂਸਲਰ ਕਾਜਲ ਦੇ ਘਰ 'ਤੇ...

ਅੰਮ੍ਰਿਤਸਰ 'ਚ ਵੱਡੀ ਵਾਰਦਾਤ: AAP ਕੌਂਸਲਰ ਕਾਜਲ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ, ਵਾਲ-ਵਾਲ ਬਚੀ ਜਾਨ

Admin User - Mar 07, 2026 01:19 PM
IMG

ਪਵਿੱਤਰ ਨਗਰੀ ਅੰਮ੍ਰਿਤਸਰ ਦੇ ਫੈਜਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ  ਆਮ ਆਦਮੀ ਪਾਰਟੀ (AAP) ਦੀ ਮਹਿਲਾ ਕੌਂਸਲਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ। ਇਹ ਹਮਲਾ ਵਾਰਡ ਨੰਬਰ 7 ਤੋਂ ਕੌਂਸਲਰ ਕਾਜਲ ਦੇ ਘਰ 'ਤੇ ਹੋਇਆ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਦੀ ਨੀਅਤ ਕੌਂਸਲਰ ਦੇ ਪਤੀ ਇੰਦਰਜੀਤ ਬਾਬੀ ਨੂੰ ਜਾਨੋਂ ਮਾਰਨ ਦੀ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਫੈਜਪੁਰਾ ਸਥਿਤ ਕੌਂਸਲਰ ਦੀ ਰਿਹਾਇਸ਼ 'ਤੇ ਕਈ ਰਾਊਂਡ ਫਾਇਰ ਕੀਤੇ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕੌਂਸਲਰ ਦੇ ਪਤੀ ਇੰਦਰਜੀਤ ਬਾਬੀ 'ਤੇ ਸਿੱਧੀਆਂ ਗੋਲੀਆਂ ਚਲਾਈਆਂ, ਪਰ ਖ਼ੁਸ਼ਕਿਸਮਤੀ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.