IMG-LOGO
ਹੋਮ ਪੰਜਾਬ, ਰਾਸ਼ਟਰੀ, ਮੋਲਡੋਵਾ–ਯੂਕਰੇਨ ਸਰਹੱਦ ’ਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਮੋਸਟ ਵਾਂਟੇਡ...

ਮੋਲਡੋਵਾ–ਯੂਕਰੇਨ ਸਰਹੱਦ ’ਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

Admin User - Mar 07, 2026 05:28 PM
IMG

ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅਮ੍ਰਿਤ ਦਾਲਮ ਨੂੰ ਮੋਲਡੋਵਾ–ਯੂਕਰੇਨ ਸਰਹੱਦ ਤੋਂ ਕਾਬੂ ਕਰ ਲਿਆ ਗਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਉਸ ਦੇ ਖ਼ਿਲਾਫ਼ ਜਾਰੀ ਕੀਤੇ ਗਏ ਰੈੱਡ ਕਾਰਨਰ ਨੋਟਿਸ ਦੇ ਆਧਾਰ ’ਤੇ ਕੀਤੀ ਗਈ ਹੈ।

ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਈ ਗੰਭੀਰ ਅਤੇ ਸਨਸਨੀਖੇਜ਼ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਕਾਫ਼ੀ ਸਮੇਂ ਤੋਂ ਵਿਦੇਸ਼ ਵਿੱਚ ਲੁਕਿਆ ਹੋਇਆ ਸੀ। ਉਸ ਦੀ ਗ੍ਰਿਫ਼ਤਾਰੀ ਲਈ ਅੰਤਰਰਾਸ਼ਟਰੀ ਪੱਧਰ ’ਤੇ ਤਲਾਸ਼ ਜਾਰੀ ਸੀ। ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਸ ਨੂੰ ਯੂਕਰੇਨ ਸਰਹੱਦ ’ਤੇ ਡਿਟੇਨ ਕੀਤਾ ਗਿਆ।

ਮੌਜੂਦਾ ਸਮੇਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਉਸ ਨੂੰ ਭਾਰਤ ਵਾਪਸ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਦੀ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਸੈੱਲ (OFTEC) ਵੱਲੋਂ ਵਿਦੇਸ਼ਾਂ ਵਿੱਚ ਲੁਕੇ ਹੋਏ 61 ਫਰਾਰ ਗੈਂਗਸਟਰਾਂ ਨੂੰ ਟ੍ਰੈਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਅੰਮ੍ਰਿਤ ਦਾਲਮ ਦਾ ਨਾਮ ਵੀ ਸ਼ਾਮਲ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.