ਤਾਜਾ ਖਬਰਾਂ
ਡੇਰਾਬੱਸੀ ਦੇ ਪਿੰਡ ਕਕਰਾਲੀ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੀ ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ 422ਵਾਂ ਰੈਂਕ ਹਾਸਲ ਕਰਕੇ ਆਪਣੇ ਪਿੰਡ, ਇਲਾਕੇ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਜਸਪ੍ਰੀਤ ਕੌਰ ਨੇ ਇਸ ਤੋਂ ਪਹਿਲਾਂ ਪਟਵਾਰੀ ਅਤੇ ਬੈਂਕ ਕਰਮਚਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ, ਪਰ ਹੁਣ ਉਹ ਪ੍ਰਸ਼ਾਸਨਿਕ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰਨ ਦੇ ਰਾਹ ’ਤੇ ਅੱਗੇ ਵਧੇਗੀ।
ਉਸ ਦੀ ਇਸ ਵੱਡੀ ਉਪਲਬਧੀ ’ਤੇ ਪਿੰਡ ਕਕਰਾਲੀ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ ਅਤੇ ਪਿੰਡ ਵਾਸੀਆਂ ਵੱਲੋਂ ਉਸ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜਸਪ੍ਰੀਤ ਕੌਰ ਦੀ ਕਾਮਯਾਬੀ ਖ਼ਾਸ ਕਰਕੇ ਇਲਾਕੇ ਦੀਆਂ ਕੁੜੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਹੌਸਲਾ ਦੇਵੇਗੀ।
Get all latest content delivered to your email a few times a month.