ਤਾਜਾ ਖਬਰਾਂ
ਪੰਜਾਬ ਯੂਨੀਵਰਸਿਟੀ (PU) ਦੇ ਕੈਂਪਸ ਵਿੱਚ ਅੱਜ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇੱਕ ਵਿਸ਼ੇਸ਼ ਸੈਮੀਨਾਰ ਦੇ ਆਯੋਜਨ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਨੇ ਭਾਰੀ ਹੰਗਾਮਾ ਕੀਤਾ। ਵਿਦਿਆਰਥੀ ਇਸ ਗੱਲ ਦਾ ਵਿਰੋਧ ਕਰ ਰਹੇ ਸਨ ਕਿ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਪ੍ਰਮੁੱਖ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ। ਮਾਮਲਾ ਵਧਦਾ ਦੇਖ ਚੰਡੀਗੜ੍ਹ ਪੁਲਿਸ ਨੇ ਦਖ਼ਲ ਦਿੱਤਾ ਅਤੇ ਪ੍ਰਦਰਸ਼ਨ ਕਰ ਰਹੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਅਨੁਸਾਰ ਇਹ ਸੈਮੀਨਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਸਮਰਪਿਤ ਸੀ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਵਿਦਿਆਰਥੀਆਂ ਨੂੰ ਪਤਾ ਲੱਗਾ ਕਿ ਇਸ ਪ੍ਰੋਗਰਾਮ ਵਿੱਚ ਆਰ.ਐਸ.ਐਸ. ਦੇ ਸੀਨੀਅਰ ਅਹੁਦੇਦਾਰ ਬਨਵੀਰ ਸਿੰਘ ਅਤੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਮੁੱਖ ਬੁਲਾਰਿਆਂ ਵਜੋਂ ਸ਼ਾਮਲ ਹੋ ਰਹੇ ਹਨ। ਵਿਦਿਆਰਥੀ ਜਥੇਬੰਦੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ।
ਮੌਕੇ ’ਤੇ ਮੌਜੂਦ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਅਖੀਰ ਪੁਲਿਸ ਨੇ ਕਾਰਵਾਈ ਕਰਦਿਆਂ ਕਈ ਵਿਦਿਆਰਥੀਆਂ ਨੂੰ ਬੱਸਾਂ ਵਿੱਚ ਭਰ ਕੇ ਡਿਟੇਨ ਕਰ ਲਿਆ ਤਾਂ ਜੋ ਸੈਮੀਨਾਰ ਦੀ ਕਾਰਵਾਈ ਵਿੱਚ ਕੋਈ ਵਿਘਨ ਨਾ ਪਵੇ।
Get all latest content delivered to your email a few times a month.