IMG-LOGO
ਹੋਮ ਪੰਜਾਬ, ਰਾਸ਼ਟਰੀ, ਈਰਾਨ-ਇਜ਼ਰਾਈਲ ਜੰਗ: ਰਾਜ ਸਭਾ 'ਚ ਗੂੰਜਿਆ ਮੁੱਦਾ, ਜੈਸ਼ੰਕਰ ਬੋਲੇ— 1...

ਈਰਾਨ-ਇਜ਼ਰਾਈਲ ਜੰਗ: ਰਾਜ ਸਭਾ 'ਚ ਗੂੰਜਿਆ ਮੁੱਦਾ, ਜੈਸ਼ੰਕਰ ਬੋਲੇ— 1 ਕਰੋੜ ਭਾਰਤੀਆਂ ਦੀ ਸੁਰੱਖਿਆ ਸਾਡੀ ਪਹਿਲ

Admin User - Mar 09, 2026 01:52 PM
IMG

ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਅੱਜ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੱਛਮੀ ਏਸ਼ੀਆ ਦੇ ਵਿਗੜ ਰਹੇ ਹਾਲਾਤਾਂ 'ਤੇ ਚਿੰਤਾ ਪ੍ਰਗਟਾਈ। ਰਾਜ ਸਭਾ ਵਿੱਚ ਈਰਾਨ ਅਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ 'ਤੇ ਬੋਲਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਸਰਕਾਰ ਖਾੜੀ ਦੇਸ਼ਾਂ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।


ਵਿਦੇਸ਼ ਮੰਤਰੀ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਖਾੜੀ ਖੇਤਰ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਹੁਣ ਤੱਕ ਲਗਭਗ 67,000 ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਖਾੜੀ ਦੇ ਵੱਖ-ਵੱਖ ਦੇਸ਼ਾਂ ਵਿੱਚ ਕਰੀਬ 1 ਕਰੋੜ ਭਾਰਤੀ ਰਹਿੰਦੇ ਅਤੇ ਕੰਮ ਕਰਦੇ ਹਨ, ਜਿਨ੍ਹਾਂ ਦੀ ਸੁਰੱਖਿਆ ਲਈ ਭਾਰਤੀ ਸਫ਼ਾਰਤਖਾਨੇ ਲਗਾਤਾਰ ਸੰਪਰਕ ਵਿੱਚ ਹਨ।


ਜੈਸ਼ੰਕਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਖਾੜੀ ਦੇਸ਼ਾਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਹੈ ਤਾਂ ਜੋ ਮੌਜੂਦਾ ਸੰਕਟ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ, "ਭਾਰਤ ਹਮੇਸ਼ਾ ਸ਼ਾਂਤੀ ਦਾ ਪੱਖੀ ਰਿਹਾ ਹੈ ਅਤੇ ਸਾਡਾ ਮੰਨਣਾ ਹੈ ਕਿ ਗੱਲਬਾਤ ਰਾਹੀਂ ਹੀ ਮਸਲੇ ਹੱਲ ਕੀਤੇ ਜਾ ਸਕਦੇ ਹਨ।" ਵਿਦੇਸ਼ ਮੰਤਰਾਲੇ ਨੇ ਜਨਵਰੀ ਵਿੱਚ ਹੀ ਐਡਵਾਈਜ਼ਰੀ ਜਾਰੀ ਕਰਕੇ ਭਾਰਤੀਆਂ ਨੂੰ ਸਮਾਂ ਰਹਿੰਦਿਆਂ ਈਰਾਨ ਛੱਡਣ ਦੀ ਸਲਾਹ ਦਿੱਤੀ ਸੀ।


ਵਿਦੇਸ਼ ਮੰਤਰੀ ਅਨੁਸਾਰ ਪੱਛਮੀ ਏਸ਼ੀਆ ਵਿੱਚ ਸੁਰੱਖਿਆ ਦੀ ਸਥਿਤੀ ਬਹੁਤ ਨਾਜ਼ੁਕ ਹੋ ਗਈ ਹੈ। ਉਨ੍ਹਾਂ ਕਿਹਾ ਕਿ ਈਰਾਨ ਵਿੱਚ ਹਾਲੇ ਵੀ ਕੁਝ ਹਜ਼ਾਰ ਭਾਰਤੀ ਵਿਦਿਆਰਥੀ ਅਤੇ ਕਾਮੇ ਮੌਜੂਦ ਹਨ। ਭਾਰਤ ਇੱਕ ਗੁਆਂਢੀ ਦੇਸ਼ ਹੋਣ ਦੇ ਨਾਤੇ ਇਸ ਖੇਤਰ ਵਿੱਚ ਸਥਿਰਤਾ ਚਾਹੁੰਦਾ ਹੈ, ਕਿਉਂਕਿ ਇੱਥੇ ਚੱਲ ਰਿਹਾ ਸੰਘਰਸ਼ ਸਿੱਧੇ ਤੌਰ 'ਤੇ ਭਾਰਤੀ ਹਿੱਤਾਂ ਅਤੇ ਸਾਡੇ ਨਾਗਰਿਕਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪਾਉਂਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.