ਤਾਜਾ ਖਬਰਾਂ
ਸ਼ਹੀਦ Bhai Tara Singh Wan ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖਾਲਸਾ ਮਾਰਚ ਦਾ ਆਰੰਭ ਅੱਜ Sri Akal Takht Sahib ਤੋਂ ਕੀਤਾ ਗਿਆ। ਇਹ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ “ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ” ਦੇ ਸਲੋਗਨ ਹੇਠ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਇਹ ਖਾਲਸਾ ਮਾਰਚ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ (ਜ਼ਿਲ੍ਹਾ ਤਰਨ ਤਾਰਨ) ਵਿਖੇ ਸੰਪੂਰਨ ਹੋਵੇਗਾ।
ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ Kuldeep Singh Gargajj ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਵਾਂ ਨੇ ਹੋਰ ਸਿੱਖ ਸੂਰਮਿਆਂ ਨਾਲ ਮਿਲ ਕੇ ਜ਼ਕਰੀਆ ਖਾਨ ਦੀ ਫੌਜ ਦਾ ਡਟ ਕੇ ਸਾਹਮਣਾ ਕੀਤਾ ਅਤੇ ਸਿੱਖ ਕੌਮ ਦੀ ਸ਼ਾਨ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਇਹ ਇਤਿਹਾਸ ਸਿੱਖ ਕੌਮ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਕੁਰਬਾਨੀ ਅਤੇ ਇਤਿਹਾਸ ਨੂੰ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਐਸ.ਜੀ.ਪੀ.ਸੀ. ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਹ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਰਿਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ।
ਇਸ ਮੌਕੇ Giani Malkit Singh, ਐਸ.ਜੀ.ਪੀ.ਸੀ. ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ ਸਮੇਤ ਕਈ ਹੋਰ ਅਹੁਦੇਦਾਰ ਅਤੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹੇ।
Get all latest content delivered to your email a few times a month.