ਤਾਜਾ ਖਬਰਾਂ
ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਕਰੀਬ 9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਹ ਪਾਕਿਸਤਾਨੀ ਹੈਂਡਲਰਾਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਅੱਗੇ ਵੰਡ ਕਰਨ ਦਾ ਕੰਮ ਕਰ ਰਿਹਾ ਸੀ।
ਇਸ ਮਾਮਲੇ ਸਬੰਧੀ ਐਨ.ਡੀ.ਪੀ.ਐਸ. ਐਕਟ ਅਧੀਨ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਤਸਕਰੀ ਨੈੱਟਵਰਕ ਦੇ ਪਿੱਛੇ ਮੌਜੂਦ ਹੋਰ ਲੋਕਾਂ ਅਤੇ ਸਬੰਧਾਂ ਦੀ ਪੜਤਾਲ ਲਈ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।
Get all latest content delivered to your email a few times a month.