IMG-LOGO
ਹੋਮ ਪੰਜਾਬ: PU ਕੈਂਪਸ 'ਚ ਤਣਾਅ: ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼...

PU ਕੈਂਪਸ 'ਚ ਤਣਾਅ: ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੌਰਾਨ RSS ਆਗੂ ਦੀ ਆਮਦ 'ਤੇ ਵਿਦਿਆਰਥੀਆਂ ਦਾ ਵਿਰੋਧ

Admin User - Mar 09, 2026 07:32 PM
IMG

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਦੇ ਲਾਅ ਆਡੀਟੋਰੀਅਮ ਵਿੱਚ ਸੋਮਵਾਰ ਨੂੰ ਉਸ ਸਮੇਂ ਹੰਗਾਮੇ ਵਾਲਾ ਮਾਹੌਲ ਬਣ ਗਿਆ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿੱਚ ਆਰ.ਐੱਸ.ਐੱਸ. (RSS) ਨਾਲ ਸੰਬੰਧਿਤ ਆਗੂ ਬਨਵੀਰ ਸਿੰਘ ਦੀ ਸ਼ਮੂਲੀਅਤ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਖ-ਵੱਖ ਵਿਦਿਆਰਥੀ ਸੰਗਠਨ ਕੈਂਪਸ ਵਿੱਚ ਇਕੱਠੇ ਹੋ ਗਏ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਸਥਿਤੀ ਉਸ ਵੇਲੇ ਹੋਰ ਤਣਾਅਪੂਰਨ ਹੋ ਗਈ ਜਦੋਂ ਪ੍ਰਦਰਸ਼ਨਕਾਰੀ ਵਿਦਿਆਰਥੀ ਰੋਸ ਮਾਰਚ ਕਰਦੇ ਹੋਏ ਲਾਅ ਆਡੀਟੋਰੀਅਮ ਵੱਲ ਵਧਣ ਲੱਗੇ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਯੂਨੀਵਰਸਿਟੀ ਕੈਂਪਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਨੇ ਸਟੂਡੈਂਟ ਸੈਂਟਰ ਦੇ ਨੇੜੇ ਬੈਰੀਕੇਡ ਲਗਾ ਕੇ ਵਿਦਿਆਰਥੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਕਾਰਨ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਪੁਲਿਸ ਨੇ ਹਾਲਾਤਾਂ ਨੂੰ ਸੰਭਾਲਣ ਲਈ ਕਈ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ।

ਵਿਰੋਧ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਬਨਵੀਰ ਸਿੰਘ ਨਾ ਤਾਂ ਸਿੱਖ ਇਤਿਹਾਸ ਦੇ ਮਾਹਿਰ ਹਨ ਅਤੇ ਨਾ ਹੀ ਕਿਸੇ ਵਿਦਵਾਨ ਵਜੋਂ ਜਾਣੇ ਜਾਂਦੇ ਹਨ। ਵਿਦਿਆਰਥੀਆਂ ਦਾ ਦੋਸ਼ ਸੀ ਕਿ ਅਜਿਹੇ ਵਿਵਾਦਤ ਵਿਅਕਤੀਆਂ ਨੂੰ ਯੂਨੀਵਰਸਿਟੀ ਵਿੱਚ ਬੁਲਾਣਾ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੈਂਪਸ ਵਿੱਚ ਭਗਵਾਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੂਜੇ ਪਾਸੇ, ਪੀ.ਯੂ.ਸੀ.ਐੱਸ.ਸੀ. (PUCSC) ਦੇ ਪ੍ਰਧਾਨ ਗੌਰਵਵੀਰ ਸਿੰਘ ਨੇ ਇਸ ਸਮਾਗਮ ਦਾ ਬਚਾਅ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਦੱਸਿਆ ਕਿ RSS ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਇਸ ਧਾਰਮਿਕ ਸਮਾਗਮ ਦਾ ਰਾਜਨੀਤੀ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਦੇ ਅਨੁਸਾਰ, ਸਮਾਗਮ ਦਾ ਮਕਸਦ ਸਿਰਫ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਪਦੇਸ਼ਾਂ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.