IMG-LOGO
ਹੋਮ ਪੰਜਾਬ: ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ...

ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ

Admin User - Mar 09, 2026 09:11 PM
IMG

ਚੰਡੀਗੜ੍ਹ, 9 ਮਾਰਚ:

ਪੰਜਾਬ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀਆਂ ਦੀ ਜਨਰਲ ਬਾਡੀ ਮੀਟਿੰਗ ਵਿੱਚ ਅੱਜ ਬਸੰਤਾ ਰਾਜਕੁਮਾਰ ਆਈਐਫਐਸ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਬਸੰਤਾ ਰਾਜਕੁਮਾਰ ਪੰਜਾਬ ਦੇ ਸਭ ਤੋਂ ਸੀਨੀਅਰ ਆਈਐਫਐਸ ਅਧਿਕਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਸਮੇਂ ਪੰਜਾਬ ਦੇ ਮੁੱਖ ਜੰਗਲੀ ਜੀਵ ਵਾਰਡਨ ਵਜੋਂ ਸੇਵਾ ਨਿਭਾਉਣ ਦੇ ਨਾਲ-ਨਾਲ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਐਮਡੀ ਦਾ ਚਾਰਜ ਵੀ ਸੰਭਾਲ ਰਹੇ ਹਨ।

ਆਈਐਫਐਸ ਐਸੋਸੀਏਸ਼ਨ ਪੰਜਾਬ ਦੇ ਚੁਣੇ ਗਏ ਹੋਰ ਕਾਰਜਕਾਰੀ ਮੈਂਬਰਾਂ ਵਿੱਚ ਐਸ.ਪੀ. ਆਨੰਦ ਆਈਐਫਐਸ, ਐਸ.ਕੇ. ਸਾਗਰ ਆਈਐਫਐਸ, ਧਰਮਵੀਰ ਦੈਰੂ ਆਈਐਫਐਸ, ਅਮਨੀਤ ਸਿੰਘ ਆਈਐਫਐਸ, ਹਰਪ੍ਰੀਤ ਕੌਰ ਆਈਐਫਐਸ ਅਤੇ ਹਰਭਜਨ ਸਿੰਘ ਆਈਐਫਐਸ ਸ਼ਾਮਿਲ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.