IMG-LOGO
ਹੋਮ ਪੰਜਾਬ: ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਨਾਲ ਨਿਵੇਸ਼ਕਾਂ ਦਾ ਵੱਡਾ ਭਰੋਸਾ,...

ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਨਾਲ ਨਿਵੇਸ਼ਕਾਂ ਦਾ ਵੱਡਾ ਭਰੋਸਾ, ਦੋ ਦਿਨਾਂ 'ਚ 2,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

Admin User - Mar 10, 2026 07:22 PM
IMG

ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇ ਤਹਿਤ ਸੂਬੇ ਵਿੱਚ ਨਿਵੇਸ਼ ਦਾ ਰੁਝਾਨ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨੀਤੀ ਦੇ ਪ੍ਰਭਾਵ ਨਾਲ ਕੇਵਲ ਦੋ ਦਿਨਾਂ ਦੇ ਅੰਦਰ ਹੀ ਪ੍ਰਮੁੱਖ ਉਦਯੋਗਿਕ ਗਰੁੱਪਾਂ ਵੱਲੋਂ ਲਗਭਗ 2,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਖ਼ਾਸ ਤੌਰ ‘ਤੇ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਵੱਲੋਂ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਯੋਜਨਾ ਸਾਹਮਣੇ ਆਈ ਹੈ।

ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਅਤੇ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਦੇ ਨਾਲ ਪ੍ਰੈਸ ਕਾਨਫਰੰਸ ਦੌਰਾਨ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਆਪਣੀ ਰਾਜਪੁਰਾ ਸਥਿਤ ਮੌਜੂਦਾ ਫੈਕਟਰੀ ਵਿੱਚ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ ਕਰੀਬ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਇਸ ਨਵੇਂ ਪ੍ਰੋਜੈਕਟ ਨਾਲ ਕਰੀਬ 1,000 ਲੋਕਾਂ ਲਈ ਸਿੱਧਾ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।

ਫੂਡ ਪ੍ਰੋਸੈਸਿੰਗ ਖੇਤਰ ਦੀ ਪ੍ਰਮੁੱਖ ਕੰਪਨੀ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼, ਜਿਸਦੀ ਸਾਲਾਨਾ ਵਿਕਰੀ ਲਗਭਗ 2,100 ਕਰੋੜ ਰੁਪਏ ਹੈ, ਦੇਸ਼ ਦੇ ਨੌਂ ਪਲਾਂਟਾਂ ਵਿੱਚ ਬਿਸਕੁਟ, ਬ੍ਰੈੱਡ, ਬੇਕਰੀ ਉਤਪਾਦ ਅਤੇ ਫਰੋਜ਼ਨ ਫੂਡ ਤਿਆਰ ਕਰਦੀ ਹੈ। ਕੰਪਨੀ ਵੱਲੋਂ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 1,500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ ਅਤੇ ਇਹ 70 ਤੋਂ ਵੱਧ ਦੇਸ਼ਾਂ ਵਿੱਚ ਬਿਸਕੁਟ ਨਿਰਯਾਤ ਕਰਦੀ ਹੈ। ਇਸ ਦੇ ਨਾਲ ਹੀ ਕੰਪਨੀ ਦੇ ਉਤਪਾਦ 5.5 ਲੱਖ ਤੋਂ ਵੱਧ ਆਉਟਲੈਟਾਂ ‘ਤੇ ਉਪਲਬਧ ਹਨ ਅਤੇ 900 ਤੋਂ ਵੱਧ ਡਿਸਟ੍ਰੀਬਿਊਟਰਾਂ ਦਾ ਮਜ਼ਬੂਤ ਨੈੱਟਵਰਕ ਹੈ। ਪੰਜਾਬ ਵਿੱਚ ਬਿਸਕੁਟ ਮਾਰਕੀਟ ਵਿੱਚ ਕੰਪਨੀ ਦੀ ਹਿੱਸੇਦਾਰੀ 14 ਫੀਸਦੀ ਤੋਂ ਵੱਧ ਹੈ ਅਤੇ ਇਹ ਸੂਬੇ ਦੀ ਦੂਜੀ ਸਭ ਤੋਂ ਵੱਡੀ ਬਿਸਕੁਟ ਕੰਪਨੀ ਹੈ।

ਪ੍ਰੈਸ ਕਾਨਫਰੰਸ ਦੌਰਾਨ ਅਨੂਪ ਬੈਕਟਰ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਲਈ ਬਣਾਇਆ ਗਿਆ ਮਾਹੌਲ ਨਿਵੇਸ਼ਕਾਂ ਲਈ ਬਹੁਤ ਹੀ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਨਵਾਂ ਨਿਵੇਸ਼ ਕੰਪਨੀ ਦੇ ਉਤਪਾਦਾਂ ਦੀ ਰੇਂਜ ਨੂੰ ਵਧਾਉਣ ਦੇ ਨਾਲ-ਨਾਲ ਘਰੇਲੂ ਅਤੇ ਵਿਦੇਸ਼ੀ ਬਾਜ਼ਾਰਾਂ ਵਿੱਚ ਵੀ ਵਧੇਰੇ ਮੌਕੇ ਪੈਦਾ ਕਰੇਗਾ।

ਇਸ ਦੇ ਨਾਲ ਹੀ ਜੇਐਲ ਓਸਵਾਲ ਗਰੁੱਪ ਵੱਲੋਂ ਵੀ ਅਗਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਲਗਭਗ 1,550 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਹ ਨਿਵੇਸ਼ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ‘ਤੇ ਉਦਯੋਗਿਕ ਘਰਾਣਿਆਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਦੀ ਨਿਵੇਸ਼ਕ-ਪੱਖੀ ਨੀਤੀ ਅਤੇ ਸੁਧਰੇ ਹੋਏ ਵਪਾਰਕ ਮਾਹੌਲ ਕਾਰਨ ਵੱਡੇ ਉਦਯੋਗਿਕ ਗਰੁੱਪ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ। ਉਨ੍ਹਾਂ ਜੇਐਲ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਅਤੇ ਉਦਯੋਗਪਤੀ ਅਨੂਪ ਬੈਕਟਰ ਦੀ ਅਗਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਵਿਸਥਾਰਤ ਯੋਜਨਾਵਾਂ ਨਾਲ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.