IMG-LOGO
ਹੋਮ ਪੰਜਾਬ: ਗੈਂਗਸਟਰਾਂ ‘ਤੇ ਵਾਰ ਦਾ 50ਵਾਂ ਦਿਨ: ਪੰਜਾਬ ਪੁਲਿਸ ਨੇ 550...

ਗੈਂਗਸਟਰਾਂ ‘ਤੇ ਵਾਰ ਦਾ 50ਵਾਂ ਦਿਨ: ਪੰਜਾਬ ਪੁਲਿਸ ਨੇ 550 ਥਾਵਾਂ ‘ਤੇ ਕੀਤੀ ਛਾਪੇਮਾਰੀ ; 207 ਗ੍ਰਿਫ਼ਤਾਰ

Admin User - Mar 11, 2026 05:58 PM
IMG

ਚੰਡੀਗੜ੍ਹ, 11 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 50ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 550 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

50ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 13,880 ਹੋ ਗਈ ਹੈ।

ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। 

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 375ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1244 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5970 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ 375 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,119 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.