IMG-LOGO
ਹੋਮ ਪੰਜਾਬ: ਗੁਰਦਾਸਪੁਰ 'ਚ ਆਵਾਰਾ ਕੁੱਤੇ ਦਾ ਕਹਿਰ, 3 ਸਾਲਾ ਬੱਚੇ 'ਤੇ...

ਗੁਰਦਾਸਪੁਰ 'ਚ ਆਵਾਰਾ ਕੁੱਤੇ ਦਾ ਕਹਿਰ, 3 ਸਾਲਾ ਬੱਚੇ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ

Admin User - Mar 13, 2026 03:45 PM
IMG


ਗੁਰਦਾਸਪੁਰ ਵਿੱਚ ਆਵਾਰਾ ਕੁੱਤਿਆਂ ਦਾ ਖੌਫ ਲਗਾਤਾਰ ਵਧਦਾ ਜਾ ਰਿਹਾ ਹੈ। ਹਾਲ ਹੀ ਵਿੱਚ ਇੱਕ ਹੋਰ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਆਵਾਰਾ ਕੁੱਤੇ ਨੇ ਤਿੰਨ ਸਾਲ ਦੇ ਮਾਸੂਮ ਬੱਚੇ 'ਤੇ ਹਮਲਾ ਕਰ ਦਿੱਤਾ। ਇਹ ਘਟਨਾ ਗੁਰਦਾਸਪੁਰ ਦੇ ਮੁਹੱਲਾ ਸ਼ਹਿਜ਼ਾਦਾ ਨੰਗਲ ਦੀ ਹੈ, ਜਿੱਥੇ ਅਣਿਆਂਸ਼ ਨਾਮ ਦਾ ਤਿੰਨ ਸਾਲਾ ਬੱਚਾ ਆਪਣੇ ਘਰ ਅੰਦਰ ਖੇਡ ਰਿਹਾ ਸੀ।

ਇਸ ਦੌਰਾਨ ਇੱਕ ਆਵਾਰਾ ਕੁੱਤਾ ਘਰ ਅੰਦਰ ਦਾਖਲ ਹੋ ਗਿਆ ਅਤੇ ਬੱਚੇ 'ਤੇ ਅਚਾਨਕ ਹਮਲਾ ਕਰ ਦਿੱਤਾ। ਕੁੱਤੇ ਨੇ ਬੱਚੇ ਨੂੰ ਘਸੀਟ ਕੇ ਘਰ ਦੇ ਬਾਹਰ ਲੈ ਗਿਆ ਅਤੇ ਉਸਨੂੰ ਬੁਰੀ ਤਰ੍ਹਾਂ ਨੋਚਿਆ, ਜਿਸ ਨਾਲ ਬੱਚਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ ਅਤੇ ਲਹੂ-ਲੁਹਾਣ ਹੋ ਗਿਆ।

ਘਟਨਾ ਦੇਖ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੱਚੇ ਨੂੰ ਕੁੱਤੇ ਤੋਂ ਛੁਡਵਾਇਆ। ਇਸ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਉਸਨੂੰ ਇਲਾਜ ਲਈ ਗੁਰਦਾਸਪੁਰ ਦੇ ਦਿਓਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਡਾਕਟਰਾਂ ਨੇ ਸਮੇਂ ਸਿਰ ਇਲਾਜ ਕਰਕੇ ਬੱਚੇ ਦੀ ਜਾਨ ਬਚਾ ਲਈ।

ਜ਼ਖਮੀ ਬੱਚੇ ਦੇ ਪਿਤਾ ਅਮਨੋਸ਼ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਅਣਿਆਂਸ਼ ਘਰ ਅੰਦਰ ਖੇਡ ਰਿਹਾ ਸੀ, ਜਦੋਂ ਇੱਕ ਆਵਾਰਾ ਕੁੱਤਾ ਅਚਾਨਕ ਘਰ ਵਿੱਚ ਦਾਖਲ ਹੋ ਗਿਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਉਹਨਾਂ ਕਿਹਾ ਕਿ ਕੁੱਤੇ ਨੇ ਬੱਚੇ ਨੂੰ ਘਰ ਤੋਂ ਬਾਹਰ ਘਸੀਟ ਕੇ ਲੈ ਗਿਆ ਅਤੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.