ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਪਹਿਲ ਕੀਤੀ ਗਈ ਹੈ। ਇਸ ਤਹਿਤ ਮੁੱਖ ਮੰਤਰੀ Bhagwant Mann ਨੇ ਸ਼ਹੀਦ-ਏ-ਆਜ਼ਮ Bhagat Singh ਦੇ ਨਾਮ 'ਤੇ ਕਰਵਾਈ ਜਾ ਰਹੀ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ Jai Krishan Singh Rouri ਨੇ ਦੱਸਿਆ ਕਿ ਇਹ ਵਿਸ਼ਾਲ ਮੈਰਾਥਨ 22 ਮਾਰਚ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਹਿਲਪੁਰ (ਗੜ੍ਹਸ਼ੰਕਰ) ਵਿੱਚ ਕਰਵਾਈ ਜਾਵੇਗੀ। ਮੈਰਾਥਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਖੇਡਾਂ ਨਾਲ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸਹੁੰ ਚੁੱਕ ਸਮਾਗਮ ਵੀ Khatkar Kalan ਵਿੱਚ ਸ਼ਹੀਦਾਂ ਨੂੰ ਨਮਨ ਕਰਨ ਤੋਂ ਬਾਅਦ ਕੀਤਾ ਸੀ। ਇਸ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਉਨ੍ਹਾਂ ਨੂੰ ਸਮਰਪਿਤ ਕਰਦੇ ਹੋਏ ਕਰਵਾਈ ਜਾ ਰਹੀ ਹੈ।
ਡਿਪਟੀ ਸਪੀਕਰ ਨੇ ਕਿਹਾ ਕਿ ਭਗਤ ਸਿੰਘ ਨੇ ਇੱਕ ਤਾਕਤਵਰ ਅਤੇ ਸਿਹਤਮੰਦ ਭਾਰਤ ਦਾ ਸੁਪਨਾ ਦੇਖਿਆ ਸੀ। ਉਸ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਖ਼ਾਤਮਾ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਆਉਣਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨੌਜਵਾਨਾਂ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨੈਸ਼ਨਲ ਮੈਰਾਥਨ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ ਦੀਆਂ ਵੱਖ-ਵੱਖ ਕੈਟਾਗਰੀਆਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀ ਵੀ ਭਾਗ ਲੈ ਸਕਣਗੇ। ਜੇਤੂ ਭਾਗੀਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਇਨਾਮ ਦਿੱਤੇ ਜਾਣਗੇ। ਇਸ ਸਮਾਗਮ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵੱਡੀ ਭਾਗੀਦਾਰੀ ਦੇ ਨਾਲ ਨਾਲ ਦੇਸ਼-ਵਿਦੇਸ਼ ਦੀਆਂ ਕਈ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।
Get all latest content delivered to your email a few times a month.