IMG-LOGO
ਹੋਮ ਪੰਜਾਬ: ਸ੍ਰੀ ਮੁਕਤਸਰ ਸਾਹਿਬ 'ਚ ਬਲਾਕ ਸੰਮਤੀ 'ਤੇ ਅਕਾਲੀ ਦਲ ਦੀ...

ਸ੍ਰੀ ਮੁਕਤਸਰ ਸਾਹਿਬ 'ਚ ਬਲਾਕ ਸੰਮਤੀ 'ਤੇ ਅਕਾਲੀ ਦਲ ਦੀ ਪਕੜ ਮਜ਼ਬੂਤ, ਜਗਦੇਵ ਸਿੰਘ ਰੂੜਿਆਂਵਾਲੀ ਚੇਅਰਮੈਨ ਤੇ ਜਸਮੇਲ ਕੌਰ ਉਪ ਚੇਅਰਮੈਨ ਚੁਣੇ

Admin User - Mar 13, 2026 09:03 PM
IMG

ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਅੱਜ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਕਰਵਾਈ ਗਈ। ਇਹ ਚੋਣ ਬੀਡੀਪੀਓ ਦਫਤਰ ਵਿੱਚ ਦੁਪਹਿਰ 3 ਵਜੇ ਲਈ ਨਿਰਧਾਰਤ ਕੀਤੀ ਗਈ ਸੀ। ਕੁੱਲ 20 ਬਲਾਕ ਸੰਮਤੀ ਮੈਂਬਰਾਂ ਵਿੱਚੋਂ 17 ਮੈਂਬਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਨ, ਜਦਕਿ 3 ਮੈਂਬਰ ਆਮ ਆਦਮੀ ਪਾਰਟੀ ਤੋਂ ਜਿੱਤੇ ਹੋਏ ਸਨ।

ਚੋਣ ਪ੍ਰਕਿਰਿਆ ਦੌਰਾਨ ਅਕਾਲੀ ਦਲ ਦੇ 17 ਵਿੱਚੋਂ 16 ਮੈਂਬਰ ਮੌਜੂਦ ਰਹੇ ਅਤੇ ਇੱਕ ਮੈਂਬਰ ਗੈਰਹਾਜ਼ਰ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਤਿੰਨੇ ਜਿੱਤੇ ਹੋਏ ਬਲਾਕ ਸੰਮਤੀ ਮੈਂਬਰ ਅਤੇ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

ਵੋਟਿੰਗ ਮਗਰੋਂ ਜਗਦੇਵ ਸਿੰਘ ਰੂੜਿਆਂਵਾਲੀ ਨੂੰ ਬਲਾਕ ਸੰਮਤੀ ਦਾ ਚੇਅਰਮੈਨ ਚੁਣਿਆ ਗਿਆ, ਜਦਕਿ ਮਾਤਾ ਜਸਮੇਲ ਕੌਰ ਕਾਨੇਵਾਲੀ ਨੂੰ ਉਪ ਚੇਅਰਮੈਨ ਬਣਾਇਆ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰੋਜੀ ਬਰਕੰਦੀ ਨੇ ਸਭ ਤੋਂ ਪਹਿਲਾਂ ਪਰਮਾਤਮਾ ਦਾ ਧੰਨਵਾਦ ਕੀਤਾ ਅਤੇ ਫਿਰ ਪਾਰਟੀ ਵਰਕਰਾਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਪਾਰਟੀ ਵਰਕਰਾਂ ਨੂੰ ਹੌਸਲਾ ਦਿੰਦੇ ਹਨ, ਜਿਸ ਕਾਰਨ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

ਰੋਜੀ ਬਰਕੰਦੀ ਨੇ ਨਵੇਂ ਚੁਣੇ ਗਏ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਨੁਸਾਰ ਲੋਕਾਂ ਦੀ ਸੇਵਾ ਕਰਨਗੇ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨਗੇ। ਨਾਲ ਹੀ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.