IMG-LOGO
ਹੋਮ ਪੰਜਾਬ, ਮਨੋਰੰਜਨ, ਮੋਹਾਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਲਾਂ, ਗਨ...

ਮੋਹਾਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਲਾਂ, ਗਨ ਕਲਚਰ ਤੇ ਨਸ਼ਿਆਂ ਵਾਲੇ ਗੀਤਾਂ 'ਤੇ ਰੋਕ ਦੀ ਮੰਗ

Admin User - Mar 14, 2026 11:30 AM
IMG

ਪੰਜਾਬੀ ਗਾਇਕ ਕਰਨ ਔਜਲਾ ਦੇ ਮੋਹਾਲੀ ਵਿੱਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰਸਿੱਧ ਸਮਾਜ ਸੇਵੀ ਅਤੇ ਪੰਜਾਬੀ ਭਾਸ਼ਾ ਦੇ ਮੁਦਈ ਪੰਡਿਤ ਰਾਓ ਧਰੇਨਵਰ ਨੇ ਗਾਇਕ ਦੇ ਖ਼ਿਲਾਫ਼ ਚਾਈਲਡ ਰਾਈਟਸ ਕਮਿਸ਼ਨ (ਬਾਲ ਅਧਿਕਾਰ ਕਮਿਸ਼ਨ) ਕੋਲ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਰਾਹੀਂ ਗਾਇਕ ਦੇ ਗੀਤਾਂ ਵਿੱਚ ਦਿਖਾਏ ਜਾਂਦੇ ਹਥਿਆਰਾਂ ਅਤੇ ਨਸ਼ਿਆਂ ਦੇ ਸੱਭਿਆਚਾਰ 'ਤੇ ਇਤਰਾਜ਼ ਜਤਾਇਆ ਗਿਆ ਹੈ।


ਪੰਡਿਤ ਰਾਓ ਦੀ ਸ਼ਿਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਕਮਿਸ਼ਨ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ (DC) ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਹੈ। ਕਮਿਸ਼ਨ ਨੇ ਮੰਗ ਕੀਤੀ ਹੈ ਕਿ ਮੋਹਾਲੀ ਵਿੱਚ ਹੋਣ ਵਾਲੇ ਸ਼ੋਅ ਦੌਰਾਨ ਕਰਨ ਔਜਲਾ ਨੂੰ ਅਜਿਹੇ ਗੀਤ ਗਾਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ, ਜੋ 'ਗਨ ਕਲਚਰ' (ਹਥਿਆਰਾਂ ਦੀ ਪ੍ਰਦਰਸ਼ਨੀ) ਜਾਂ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਹੋਣ। ਕਮਿਸ਼ਨ ਦਾ ਮੰਨਣਾ ਹੈ ਕਿ ਅਜਿਹੇ ਗੀਤਾਂ ਦਾ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਦੇ ਮਨਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ।


ਪੰਡਿਤ ਰਾਓ ਧਰੇਨਵਰ, ਜੋ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਗਾਇਕੀ ਵਿੱਚੋਂ ਲੱਚਰਤਾ ਅਤੇ ਹਥਿਆਰਾਂ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾ ਰਹੇ ਹਨ | ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ੋਅ ਦੌਰਾਨ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।


ਹੁਣ ਸਭ ਦੀਆਂ ਨਜ਼ਰਾਂ ਮੋਹਾਲੀ ਪ੍ਰਸ਼ਾਸਨ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਇਸ ਸ਼ਿਕਾਇਤ ਤੋਂ ਬਾਅਦ ਸ਼ੋਅ ਦੇ ਪ੍ਰਬੰਧਕਾਂ ਅਤੇ ਗਾਇਕ ਨੂੰ ਕੀ ਨਿਰਦੇਸ਼ ਜਾਰੀ ਕਰਦੇ ਹਨ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.