ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਨਕਸ਼ਾਹੀ ਸੰਮਤ 558 ਦੇ ਨਵੇਂ ਵਰ੍ਹੇ ਦੇ ਸ਼ੁਭ ਅਵਸਰ 'ਤੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸੂਬੇ ਦੀ ਤਰੱਕੀ ਦੀ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਨਾਨਕਸ਼ਾਹੀ ਸੰਮਤ 558 ਦੇ ਨਵੇਂ ਵਰ੍ਹੇ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਇਹ ਨਵਾਂ ਸਾਲ ਸਭ ਲਈ ਖ਼ੁਸ਼ੀਆਂ, ਤਰੱਕੀਆਂ ਅਤੇ ਚੜ੍ਹਦੀ ਕਲਾ ਲੈ ਕੇ ਆਵੇ।"
Get all latest content delivered to your email a few times a month.