IMG-LOGO
ਹੋਮ ਰਾਸ਼ਟਰੀ: 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ: ਬੰਗਾਲ ਵਿੱਚ...

5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ: ਬੰਗਾਲ ਵਿੱਚ ਦੋ ਪੜਾਵਾਂ ‘ਚ ਵੋਟਿੰਗ, ਨਤੀਜੇ 4 ਮਈ ਨੂੰ

Admin User - Mar 15, 2026 05:07 PM
IMG

ਨਵੀਂ ਦਿੱਲੀ, 15 ਮਾਰਚ 2026 – ਚੋਣ ਕਮਿਸ਼ਨ ਨੇ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਅਨੁਸਾਰ ਪੱਛਮੀ ਬੰਗਾਲ ਨੂੰ ਛੱਡ ਕੇ ਬਾਕੀ ਚਾਰ ਰਾਜਾਂ ਵਿੱਚ ਇੱਕੋ ਪੜਾਅ ਵਿੱਚ ਵੋਟਿੰਗ ਕਰਵਾਈ ਜਾਵੇਗੀ, ਜਦਕਿ ਪੱਛਮੀ ਬੰਗਾਲ ਵਿੱਚ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ।

ਪੱਛਮੀ ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਲਈ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪਹਿਲੇ ਪੜਾਅ ਵਿੱਚ 152 ਅਤੇ ਦੂਜੇ ਪੜਾਅ ਵਿੱਚ 142 ਸੀਟਾਂ ‘ਤੇ ਮਤਦਾਨ ਕਰਵਾਇਆ ਜਾਵੇਗਾ। ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ, ਜਦਕਿ ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ 9 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਮਤਦਾਨ ਕਰਵਾਇਆ ਜਾਵੇਗਾ।

ਚੋਣ ਕਮਿਸ਼ਨ ਮੁਤਾਬਕ ਪੰਜਾਂ ਰਾਜਾਂ ਵਿੱਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ 4 ਮਈ ਨੂੰ ਇਕੱਠੇ ਕੀਤੀ ਜਾਵੇਗੀ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ ਕੁੱਲ ਕਰੀਬ 17.4 ਕਰੋੜ ਵੋਟਰ ਆਪਣੇ ਮਤ ਦਾ ਪ੍ਰਯੋਗ ਕਰਨਗੇ। ਪੰਜਾਂ ਰਾਜਾਂ ਦੀਆਂ ਕੁੱਲ 824 ਵਿਧਾਨ ਸਭਾ ਸੀਟਾਂ ਲਈ ਲਗਭਗ 2.19 ਲੱਖ ਪੋਲਿੰਗ ਸਟੇਸ਼ਨ ਬਣਾਏ ਜਾਣਗੇ।

ਚੋਣ ਤਰੀਕਾਂ ਦੇ ਐਲਾਨ ਨਾਲ ਹੀ ਪੰਜਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 2021 ਦੀਆਂ ਚੋਣਾਂ ਵਿੱਚ ਪੱਛਮੀ ਬੰਗਾਲ ਵਿੱਚ 8 ਪੜਾਵਾਂ ਵਿੱਚ ਮਤਦਾਨ ਹੋਇਆ ਸੀ, ਜਦਕਿ ਅਸਾਮ ਵਿੱਚ 3 ਅਤੇ ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਕਰਵਾਈਆਂ ਗਈਆਂ ਸਨ। ਪੰਜਾਂ ਵਿਧਾਨ ਸਭਾਵਾਂ ਦਾ ਮੌਜੂਦਾ ਕਾਰਜਕਾਲ ਮਈ ਮਹੀਨੇ ਵਿੱਚ ਸਮਾਪਤ ਹੋ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.