ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪੈਨਸ਼ਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਖਜਾਨਾ ਅਫਸਰ ਮੈਡਮ ਸੁਖਬੀਰ ਕੌਰ ਨੇ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਏ ਜਾ ਰਹੇ ਹਨ, ਪਰ ਹੁਣ ਇਹ ਸਰਟੀਫਿਕੇਟ ਮਾਨਤਾ ਯੋਗ ਨਹੀਂ ਹੋਣਗੇ।
ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਅਦਾਇਗੀ ਬਿਨਾ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਹਰ ਪੈਨਸ਼ਨਰ ਨੂੰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣਾ ਜਰੂਰੀ ਹੈ। ਪੈਨਸ਼ਨਰ ਇਹ ਸਰਟੀਫਿਕੇਟ ਨਜਦੀਕੀ ਖਜਾਨਾ ਦਫਤਰ, ਸੰਬੰਧਤ ਬੈਂਕ ਦੀ ਬ੍ਰਾਂਚ ਜਾਂ ਸੇਵਾ ਕੇਂਦਰ ‘ਤੇ ਜਾ ਕੇ ਆਸਾਨੀ ਨਾਲ ਜਮ੍ਹਾਂ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਡੋਰ-ਸਟੈਪ ਡਿਲਿਵਰੀ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ, ਜਿਸ ਤਹਿਤ ਪੈਨਸ਼ਨਰ ਘਰ ਬੈਠੇ ਹੀ 1076 ਨੰਬਰ ‘ਤੇ ਕਾਲ ਕਰਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ। ਪੈਨਸ਼ਨਰ ਆਪਣੇ ਮੋਬਾਈਲ ਫੋਨ ‘ਤੇ Jeevan Pramaan ਐਪ ਡਾਊਨਲੋਡ ਕਰਕੇ ਵੀ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ।
ਸਭ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ 2026 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ, ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Get all latest content delivered to your email a few times a month.