IMG-LOGO
ਹੋਮ ਪੰਜਾਬ: ਬਠਿੰਡਾ ਦੇ ਪਿੰਡ ਘਸੋਖਾਨਾ 'ਚ ਦਰਦਨਾਕ ਘਟਨਾ: ਬਾਊਂਸਰ ਸੁਖਦੇਵ ਸਿੰਘ...

ਬਠਿੰਡਾ ਦੇ ਪਿੰਡ ਘਸੋਖਾਨਾ 'ਚ ਦਰਦਨਾਕ ਘਟਨਾ: ਬਾਊਂਸਰ ਸੁਖਦੇਵ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ

Admin User - Mar 15, 2026 07:54 PM
IMG

ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬਾਊਂਸਰ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਘਸੋਖਾਨਾ ਦਾ ਰਹਿਣ ਵਾਲਾ ਸੀ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਵਾਪਰੀ। ਬਠਿੰਡਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਇੱਕ ਵਰਕਰ ਨੇ ਦੱਸਿਆ ਕਿ ਉਨ੍ਹਾਂ ਦੇ ਕੰਟਰੋਲ ਰੂਮ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਘਸੋਖਾਨਾ ਵਿੱਚ ਫਾਇਰਿੰਗ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਜਦੋਂ ਟੀਮ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਿਆ ਕਿ ਸ਼ਮਸ਼ਾਨਘਾਟ ਦੇ ਕੋਲ ਗੋਲੀ ਚਲਣ ਦੀ ਘਟਨਾ ਹੋਈ ਹੈ। ਉੱਥੇ ਇੱਕ ਕਰੀਬ 35 ਸਾਲਾ ਨੌਜਵਾਨ ਦੀ ਲਾਸ਼ ਪਈ ਮਿਲੀ। ਪ੍ਰਾਰੰਭਿਕ ਤੌਰ 'ਤੇ ਲੱਗ ਰਿਹਾ ਸੀ ਕਿ ਨੌਜਵਾਨ ਨੇ ਪਹਿਲਾਂ ਹਵਾਈ ਫਾਇਰ ਕੀਤਾ ਅਤੇ ਉਸ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਥਾਣਾ ਕੋਟਫੱਤਾ ਦੀ ਪੁਲਿਸ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਮੁਤਾਬਕ ਸੁਖਦੇਵ ਸਿੰਘ, ਜੋ ਬਾਊਂਸਰ ਦਾ ਕੰਮ ਕਰਦਾ ਸੀ, ਉਸ ਨੇ ਆਪਣੇ ਲਾਇਸੈਂਸਸ਼ੁਦਾ ਰਿਵਾਲਵਰ ਨਾਲ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਾ ਕੇ ਖੁਦ ਨੂੰ ਗੋਲੀ ਮਾਰ ਲਈ।

ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਜਾਂ ਪਿੰਡ ਦੀ ਪੰਚਾਇਤ ਦੇ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.