ਤਾਜਾ ਖਬਰਾਂ
ਗੁਰੂਗ੍ਰਾਮ ਸ਼ਹਿਰ ਦੇ ਪ੍ਰਸਿੱਧ ਐਂਬੀਐਂਸ ਮਾਲ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਮਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਨਾਲ ਸੰਬੰਧਤ ਸਾਂਗਲ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਐਂਬੀਐਂਸ ਮਾਲ ਵਿੱਚ ਘੁੰਮਣ ਲਈ ਆਇਆ ਹੋਇਆ ਸੀ। ਇਸ ਦੌਰਾਨ ਅਚਾਨਕ ਉਸਨੇ ਮਾਲ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਨਾਲ ਉਥੇ ਮੌਜੂਦ ਲੋਕਾਂ ਵਿੱਚ ਹੜਕੰਪ ਮਚ ਗਿਆ। ਮਾਲ ਦੇ ਸਟਾਫ਼ ਨੇ ਤੁਰੰਤ ਪ੍ਰਤੀਕਿਰਿਆ ਦਿੰਦਿਆਂ ਉਸ ਨੂੰ ਜਖ਼ਮੀ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਦੁਪਹਿਰ ਬਾਅਦ ਵਾਪਰੀ। ਮ੍ਰਿਤਕ ਮੁਜ਼ੱਫਰਨਗਰ ਦੇ ਬੁਢਾਨਾ ਪਿੰਡ ਦਾ ਵਸਨੀਕ ਸੀ। ਪੁਲਿਸ ਵੱਲੋਂ ਇਸ ਸਬੰਧੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਜਾਂਚ ਅਧਿਕਾਰੀ ਦੇ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਗੁਰੂਗ੍ਰਾਮ ਪਹੁੰਚਣ ਤੋਂ ਬਾਅਦ ਹੀ ਇਹ ਸਪਸ਼ਟ ਹੋ ਸਕੇਗਾ ਕਿ ਨੌਜਵਾਨ ਇੱਥੇ ਕਿੱਥੇ ਰਹਿੰਦਾ ਸੀ ਅਤੇ ਕੀ ਕੰਮ ਕਰਦਾ ਸੀ। ਫਿਲਹਾਲ ਪੁਲਿਸ ਮਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.