IMG-LOGO
ਹੋਮ ਪੰਜਾਬ: ਸ੍ਰੀ ਅਨੰਦਪੁਰ ਸਾਹਿਬ–ਨੰਗਲ ਮਾਰਗ ‘ਤੇ 1158 ਸਹਾਇਕ ਪ੍ਰੋਫੈਸਰਾਂ ਦਾ ਧਰਨਾ,...

ਸ੍ਰੀ ਅਨੰਦਪੁਰ ਸਾਹਿਬ–ਨੰਗਲ ਮਾਰਗ ‘ਤੇ 1158 ਸਹਾਇਕ ਪ੍ਰੋਫੈਸਰਾਂ ਦਾ ਧਰਨਾ, ਢਾਈ ਘੰਟੇ ਸੜਕ ਜਾਮ ਰਹਿਣ ਕਾਰਨ ਆਵਾਜਾਈ ਪ੍ਰਭਾਵਿਤ

Admin User - Mar 15, 2026 08:46 PM
IMG

ਸ੍ਰੀ ਅਨੰਦਪੁਰ ਸਾਹਿਬ ਵਿਖੇ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਆਪਣੀਆਂ ਨੌਕਰੀਆਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਦੇ ਨੇੜੇ ਸ੍ਰੀ ਅਨੰਦਪੁਰ ਸਾਹਿਬ–ਨੰਗਲ ਮੁੱਖ ਮਾਰਗ ‘ਤੇ ਧਰਨਾ ਲਗਾ ਕੇ ਲਗਭਗ ਢਾਈ ਘੰਟਿਆਂ ਤੱਕ ਸੜਕ ਜਾਮ ਰੱਖੀ। ਸੜਕ ਜਾਮ ਹੋਣ ਕਾਰਨ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਰੇਬਾਜ਼ੀ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ 1158 ਕੈਡਰ ਨਾਲ ਸੰਬੰਧਤ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਨੌਕਰੀ ‘ਤੇ ਅਣਿਸ਼ਚਿਤਤਾ ਬਣ ਗਈ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਫ਼ੈਸਲੇ ਕਾਰਨ ਉਨ੍ਹਾਂ ਦੇ ਰੋਜ਼ਗਾਰ ‘ਤੇ ਖ਼ਤਰਾ ਮੰਡਰਾ ਰਿਹਾ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਸਰਕਾਰ ਕੋਲ ਆਪਣੀ ਨੌਕਰੀ ਦੀ ਸੁਰੱਖਿਆ ਲਈ ਪੱਕਾ ਹੱਲ ਲੱਭਣ ਦੀ ਮੰਗ ਕਰ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਬਾਰ-ਬਾਰ ਅਪੀਲਾਂ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਢੰਗ ਦਾ ਨਤੀਜਾ ਸਾਹਮਣੇ ਨਹੀਂ ਆਇਆ, ਜਿਸ ਕਾਰਨ ਮਜਬੂਰੀ ਵਜੋਂ ਉਨ੍ਹਾਂ ਨੂੰ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨਾ ਪਿਆ। ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਬਾਅਦ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ 20 ਮਾਰਚ ਨੂੰ ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ, ਜਿਸ ਨਾਲ ਮਾਰਗ ‘ਤੇ ਆਵਾਜਾਈ ਮੁੜ ਸੁਚਾਰੂ ਹੋ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.