IMG-LOGO
ਹੋਮ ਰਾਸ਼ਟਰੀ: ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ, ਕਾਲਜ ਵਿਦਿਆਰਥੀਆਂ ਨਾਲ...

ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਦਰਦਨਾਕ ਮੌਤ, ਕਾਲਜ ਵਿਦਿਆਰਥੀਆਂ ਨਾਲ ਝਗੜੇ ਮਗਰੋਂ ਕਾਰ ਨਾਲ ਟੱਕਰ ਮਾਰ ਕੇ ਕਤਲ ਦਾ ਦੋਸ਼

Admin User - Mar 16, 2026 07:23 PM
IMG

ਮੱਧ ਪ੍ਰਦੇਸ਼ ਦੇ ਉਜੈਨ ਸ਼ਹਿਰ ਨਾਲ ਸਬੰਧਤ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਕੀਰਤ ਸਿੰਘ ਮਨੋਚਾ ਵਜੋਂ ਹੋਈ ਹੈ, ਜੋ ਕਰੀਬ ਡੇਢ ਸਾਲ ਪਹਿਲਾਂ ਉੱਚ ਸਿੱਖਿਆ ਲਈ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਦੇ ਫੋਰਟ ਸੇਂਟ ਜੌਨ ਵਿੱਚ ਸਥਿਤ ਨਾਰਦਰਨ ਲਾਈਟਸ ਕਾਲਜ ਵਿੱਚ ਬਿਜ਼ਨਸ ਮੈਨੇਜਮੈਂਟ ਦੇ ਪੋਸਟ-ਡਿਗਰੀ ਡਿਪਲੋਮਾ ਕੋਰਸ ਦੀ ਪੜ੍ਹਾਈ ਕਰ ਰਿਹਾ ਸੀ।

ਮੀਡੀਆ ਰਿਪੋਰਟਾਂ ਅਨੁਸਾਰ 14 ਮਾਰਚ ਦੀ ਰਾਤ ਨੂੰ ਗੁਰਕੀਰਤ ਦਾ ਆਪਣੇ ਕਾਲਜ ਦੇ ਕੁਝ ਵਿਦਿਆਰਥੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਹ ਝਗੜਾ ਬਾਅਦ ਵਿੱਚ ਹਿੰਸਕ ਰੂਪ ਧਾਰ ਗਿਆ। ਦੋਸ਼ ਹੈ ਕਿ ਝਗੜੇ ਦੌਰਾਨ ਗੁਰਕੀਰਤ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਗੁਰਕੀਰਤ ਦੇ ਦੋਸਤ ਵੱਲੋਂ ਫ਼ੋਨ ਰਾਹੀਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਖ਼ਬਰ ਮਿਲਦੇ ਹੀ ਉਜੈਨ ਵਿੱਚ ਰਹਿੰਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਘਰ ਵਿੱਚ ਸੋਗ ਦਾ ਮਾਹੌਲ ਬਣ ਗਿਆ। ਮ੍ਰਿਤਕ ਦੇ ਭਰਾ ਪ੍ਰਬਕੀਰਤ ਸਿੰਘ ਮਨੋਚਾ ਨੇ ਦੱਸਿਆ ਕਿ ਕੈਨੇਡੀਅਨ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਧਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਵੀ ਇਸ ਦੁਖਦਾਈ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਪਰਿਵਾਰ ਵੱਲੋਂ ਸਰਕਾਰ ਕੋਲ ਮੰਗ ਕੀਤੀ ਗਈ ਹੈ ਕਿ ਗੁਰਕੀਰਤ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਗੁਰਕੀਰਤ ਇੱਕ ਸਧਾਰਨ ਅਤੇ ਸ਼ਾਂਤ ਸੁਭਾਉ ਵਾਲਾ ਨੌਜਵਾਨ ਸੀ ਅਤੇ ਉਸਦਾ ਕਿਸੇ ਨਾਲ ਕੋਈ ਵਿਰੋਧ ਨਹੀਂ ਸੀ। ਉਹ ਸਿਰਫ਼ ਪੜ੍ਹਾਈ ਲਈ ਵਿਦੇਸ਼ ਗਿਆ ਸੀ ਪਰ ਦੁੱਖ ਦੀ ਗੱਲ ਹੈ ਕਿ ਇੱਕ ਝਗੜੇ ਦੌਰਾਨ ਉਸਦੀ ਜਾਨ ਚਲੀ ਗਈ। ਪਰਿਵਾਰ ਨੇ ਕੈਨੇਡੀਅਨ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.