ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਹਰੀਵਾਲ ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਰੋਪੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਸਥਾਨਕ ਆਗੂਆਂ ਅਤੇ ਵਰਕਰਾਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨਿਰਮਲ ਸਿੰਘ ਹਰੀਵਾਲ ਦੀ ਲੰਬੀ ਸੇਵਾ ਅਤੇ ਪਾਰਟੀ ਪ੍ਰਤੀ ਨਿਭਾਅ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ।
ਵਰਕਰਾਂ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਵੱਲੋਂ ਨਿਰਮਲ ਸਿੰਘ ਹਰੀਵਾਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਨਿਯੁਕਤੀ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਜਾਹਿਰ ਕੀਤੀ। ਉਨ੍ਹਾਂ ਨੇ ਆਸ ਜਤਾਈ ਕਿ ਨਿਰਮਲ ਸਿੰਘ ਹਰੀਵਾਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਐਸ.ਸੀ. ਵਿੰਗ ਰੋਪੜ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਏਗਾ।
ਇਸ ਮੌਕੇ ਸੁਰਿੰਦਰ ਸਿੰਘ ਮਟੌਰ, ਜਥੇਦਾਰ ਰਾਮ ਸਿੰਘ, ਜਰਨੈਲ ਸਿੰਘ ਗੁੰਬਰ, ਮੈਨੇਜਰ ਮਲਕੀਤ ਸਿੰਘ, ਹਰਦੇਵ ਸਿੰਘ, ਸੰਦੀਪ ਸਿੰਘ ਕਲੌਤਾ, ਰਘਬੀਰ ਸਿੰਘ ਰਾਣੂ, ਜਸਵੰਤ ਸਿੰਘ ਹਰੀਵਾਲ, ਗੁਰਨਾਮ ਸਿੰਘ ਮਟੌਰ, ਦਵਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਬੀਕਾਪੁਰ ਅਤੇ ਸਰਬਜੀਤ ਸਿੰਘ ਸਮੇਤ ਕਈ ਹੋਰ ਵਰਕਰ ਵੀ ਮੌਜੂਦ ਰਹੇ।
Get all latest content delivered to your email a few times a month.