IMG-LOGO
ਹੋਮ ਪੰਜਾਬ: ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ 'ਚ ਮੌਜੂਦਾ ਵਿਧਾਇਕਾਂ ਦੀਆਂ...

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ 'ਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

Admin User - Mar 16, 2026 07:46 PM
IMG

ਚੰਡੀਗੜ੍ਹ 16 ਮਾਰਚ 2026:

ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।  

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ। 

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.