IMG-LOGO
ਹੋਮ ਪੰਜਾਬ: ਚੈੱਕ ਬਾਊਂਸ ਮਾਮਲਾ: ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ...

ਚੈੱਕ ਬਾਊਂਸ ਮਾਮਲਾ: ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ 3 ਨੂੰ 2-2 ਸਾਲ ਦੀ ਕੈਦ

Admin User - Mar 17, 2026 10:00 AM
IMG

ਕਰੋੜਾਂ ਰੁਪਏ ਦੇ ਚੈੱਕ ਬਾਊਂਸ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਡੇਰਾਬੱਸੀ ਦੀ ਅਦਾਲਤ ਨੇ ਸਖ਼ਤ ਫ਼ੈਸਲਾ ਸੁਣਾਉਂਦੇ ਹੋਏ ਖਰੜ ਤੋਂ 'ਆਪ' ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਨੇ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।


ਅਦਾਲਤ ਵੱਲੋਂ ਸਜ਼ਾ ਪਾਉਣ ਵਾਲਿਆਂ ਵਿੱਚ ਵਿਧਾਇਕਾ ਦੇ ਪਤੀ ਸ਼ਾਹਬਾਜ ਸਿੰਘ ਸੋਹੀ (ਨਿਵਾਸੀ ਚੰਡੀਗੜ੍ਹ), ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ। ਹਾਲਾਂਕਿ, ਸਜ਼ਾ ਦਾ ਐਲਾਨ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ ਨੇ ਜ਼ਮਾਨਤ ਦੀ ਰਾਸ਼ੀ ਭਰ ਕੇ ਮੌਕੇ 'ਤੇ ਹੀ ਜ਼ਮਾਨਤ ਹਾਸਲ ਕਰ ਲਈ।


ਇਹ ਮਾਮਲਾ ਸਾਲ 2018 ਦਾ ਹੈ, ਜਦੋਂ ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ ਕਮਲਜੀਤ ਸਿੰਘ ਕਾਮਾ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।


 ‘ਮੇਸਰਜ਼ ਪਲੇਟਿਨਮ ਸਮਾਰਟ ਬਿਲਡਕਾਨ’ ਦੇ ਪਾਰਟਨਰਾਂ ਨੇ ਰਾਜਪੁਰਾ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਲਈ ਕਰੋੜਾਂ ਰੁਪਏ ਦਾ ਪਲਾਟਾਂ ਦਾ ਸੌਦਾ ਕੀਤਾ ਸੀ।


ਜਦੋਂ ਇਹ ਸੌਦਾ ਕਿਸੇ ਕਾਰਨ ਸਿਰੇ ਨਾ ਚੜ੍ਹ ਸਕਿਆ, ਤਾਂ ਪੀੜਤ ਧਿਰ ਨੂੰ ਸਾਢੇ ਤਿੰਨ ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ।


ਜਦੋਂ ਇਹ ਚੈੱਕ ਬੈਂਕ ਵਿੱਚ ਲਗਾਇਆ ਗਿਆ ਤਾਂ ਇਹ ਬਾਊਂਸ ਹੋ ਗਿਆ, ਜਿਸ ਤੋਂ ਬਾਅਦ ਕਾਨੂੰਨੀ ਲੜਾਈ ਸ਼ੁਰੂ ਹੋਈ।


ਸ਼ਿਕਾਇਤਕਰਤਾ ਦੇ ਵਕੀਲ ਭਾਰਤ ਜੋਸ਼ੀ ਨੇ ਦੱਸਿਆ ਕਿ ਕਰੀਬ ਸੱਤ ਸਾਲ ਤੱਕ ਚੱਲੀ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅੱਜ ਅਦਾਲਤ ਨੇ ਸ਼ਿਕਾਇਤਕਰਤਾ ਦੇ ਪੱਖ ਨੂੰ ਸਹੀ ਮੰਨਦਿਆਂ ਇਹ ਫ਼ੈਸਲਾ ਸੁਣਾਇਆ ਹੈ। ਦੂਜੇ ਪਾਸੇ, ਸ਼ਿਕਾਇਤਕਰਤਾ ਕਮਲਜੀਤ ਸਿੰਘ ਕਾਮਾ ਨੇ ਫ਼ੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਉਨ੍ਹਾਂ ਨਾਲ ਠੱਗੀ ਮਾਰੀ ਸੀ, ਪਰ ਅੱਜ ਕਾਨੂੰਨ ਦੀ ਜਿੱਤ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.