ਤਾਜਾ ਖਬਰਾਂ
ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਇੱਕ ਵਾਰ ਫਿਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਖ਼ਬਰ ਸਾਹਮਣੇ ਆਈ ਹੈ ਕਿ ਇੱਕ ਨਾਮੀ ਬਦਮਾਸ਼ ਵੱਲੋਂ ਗਿੱਪੀ ਗਰੇਵਾਲ ਨੂੰ ਆਡੀਓ ਕਾਲ ਰਾਹੀਂ ਸਿੱਧੀ ਅਤੇ ਗੰਭੀਰ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੂਰੀ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਿਕ ਆਡੀਓ ਕਾਲ ਰਾਹੀਂ ਗਿੱਪੀ ਗਰੇਵਾਲ ਮਿਲੀ। ਜਿਸਦੇ ਵਿੱਚ ਗਿੱਪੀ ਗਰੇਵਾਲ ਨੂੰ ਸਪੱਸ਼ਟ ਲਫ਼ਜ਼ਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ, "ਮੇਰਾ ਮੈਸੇਜ ਇਗਨੋਰ ਨਾ ਕਰੋ... ਨਹੀਂ ਤਾਂ ਬਹੁਤ ਬੁਰਾ ਹਾਲ ਹੋਵੇਗਾ।" ਇਸ ਧਮਕੀ ਭਰੀ ਕਾਲ ਨੇ ਕਲਾਕਾਰ ਦੀ ਸੁਰੱਖਿਆ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ ਲਈ ਇਹ ਕੋਈ ਪਹਿਲੀ ਚੁਣੌਤੀ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਬੀਤੇ ਸਮੇਂ ਵਿੱਚ ਉਨ੍ਹਾਂ ਦੇ ਵਿਦੇਸ਼ੀ ਨਿਵਾਸ ਦੇ ਬਾਹਰ ਫਾਇਰਿੰਗ ਵਰਗੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ, ਜਿਨ੍ਹਾਂ ਦੀ ਜ਼ਿੰਮੇਵਾਰੀ ਵੱਖ-ਵੱਖ ਗੈਂਗਸਟਰ ਗਰੁੱਪਾਂ ਨੇ ਲਈ ਸੀ।
ਪੁਲਿਸ ਪ੍ਰਸ਼ਾਸਨ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ ਤਾਂ ਜੋ ਧਮਕੀ ਦੇਣ ਵਾਲੇ ਅਸਲ ਮੁਲਜ਼ਮਾਂ ਤੱਕ ਪਹੁੰਚਿਆ ਜਾ ਸਕੇ। ਇਸ ਘਟਨਾ ਤੋਂ ਬਾਅਦ ਗਿੱਪੀ ਗਰੇਵਾਲ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।
Get all latest content delivered to your email a few times a month.