ਤਾਜਾ ਖਬਰਾਂ
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਦੇਰ ਸ਼ਾਮ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਦਾ ਨਿਸ਼ਾਨਾ SOPU ਦੇ ਕੌਮੀ ਪ੍ਰਧਾਨ ਜਸ਼ਨ ਜਵੰਦਾ ਨੂੰ ਬਣਾਇਆ ਗਿਆ। ਜਾਣਕਾਰੀ ਮੁਤਾਬਕ ਹਮਲੇ ਦੌਰਾਨ ਜਸ਼ਨ ਜਵੰਦਾ ਕਿਸਮਤ ਨਾਲ ਬਚ ਗਿਆ ਅਤੇ ਕਿਸੇ ਵੱਡੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਦੇ ਨਾਮ ਨਾਲ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਫਾਇਰਿੰਗ ਡੋਨੀ ਬੱਲ ਅਤੇ ਸ਼ਗਨਪ੍ਰੀਤ ਵੱਲੋਂ ਕੀਤੀ ਗਈ ਸੀ।
ਕਥਿਤ ਪੋਸਟ ਵਿੱਚ ਧਮਕੀ ਭਰੇ ਲਹਿਜ਼ੇ ਵਿੱਚ ਲਿਖਿਆ ਗਿਆ ਹੈ ਕਿ ਜਸ਼ਨ ਜਵੰਦਾ ਇਸ ਵਾਰ ਤਾਂ ਕਿਸਮਤ ਨਾਲ ਬਚ ਗਿਆ, ਪਰ ਹਰ ਵਾਰ ਇਹ ਨਹੀਂ ਹੋਵੇਗਾ। ਨਾਲ ਹੀ ਇਹ ਵੀ ਲਿਖਿਆ ਗਿਆ ਕਿ ਜੋ ਵੀ ਲਾਰੈਂਸ ਅਤੇ SOPU ਗਰੁੱਪ ਨਾਲ ਚੱਲੇਗਾ, ਉਸਦਾ ਅੰਜਾਮ ਮੌਤ ਹੋਵੇਗਾ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਥਿਤ ਸੋਸ਼ਲ ਮੀਡੀਆ ਪੋਸਟ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਹਮਲੇ ਦੇ ਪਿੱਛੇ ਅਸਲ ਕਾਰਨ ਅਤੇ ਕੌਣ ਲੋਕ ਸ਼ਾਮਲ ਹਨ।
Get all latest content delivered to your email a few times a month.