IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਵਿਧਾਨ ਸਭਾ 'ਚ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫਲ ਵਿਦਿਆਰਥੀਆਂ...

ਪੰਜਾਬ ਵਿਧਾਨ ਸਭਾ 'ਚ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫਲ ਵਿਦਿਆਰਥੀਆਂ ਦਾ ਸਨਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀਆਂ ਵਧਾਈਆਂ

Admin User - Mar 18, 2026 07:36 PM
IMG

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੁਨਰਮੰਦ ਵਿਦਿਆਰਥੀਆਂ ਨੂੰ ਵਿਧਾਨ ਸਭਾ ਵਿੱਚ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਦਾ ਮਕਸਦ ਉਹਨਾਂ ਨੌਜਵਾਨਾਂ ਦੀ ਮਿਹਨਤ ਅਤੇ ਕਾਬਲੀਅਤ ਨੂੰ ਸਲਾਮ ਕਰਨਾ ਸੀ, ਜਿਨ੍ਹਾਂ ਨੇ ਆਪਣੇ ਉੱਚੇ ਹੌਸਲੇ ਅਤੇ ਸੰਘਰਸ਼ ਨਾਲ ਨਾ ਸਿਰਫ਼ ਆਪਣੇ ਪਰਿਵਾਰਾਂ ਦਾ, ਸਗੋਂ ਪੰਜਾਬ ਦਾ ਨਾਮ ਵੀ ਰੌਸ਼ਨ ਕੀਤਾ ਹੈ।

ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਪੀਕਰ ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਹ ਹੋਰਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ।

ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਵਲ ਸੇਵਾਵਾਂ ਵਰਗੀ ਮੁਕਾਬਲਾਤਮਕ ਪ੍ਰੀਖਿਆ ਪਾਸ ਕਰਨਾ ਆਸਾਨ ਨਹੀਂ ਹੁੰਦਾ। ਇਸ ਲਈ ਲਗਾਤਾਰ ਮਿਹਨਤ, ਧੀਰਜ ਅਤੇ ਪੱਕੇ ਇਰਾਦਿਆਂ ਦੀ ਲੋੜ ਹੁੰਦੀ ਹੈ। ਸਪੀਕਰ ਨੇ ਨਵੇਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਲਮ ਅਤੇ ਅਹੁਦੇ ਦੀ ਤਾਕਤ ਨੂੰ ਲੋਕਾਂ ਦੀ ਭਲਾਈ ਲਈ ਵਰਤਣ ਅਤੇ ਹਮੇਸ਼ਾ ਸੱਚਾਈ, ਇਮਾਨਦਾਰੀ ਅਤੇ ਨਿਆਂ ਨੂੰ ਆਪਣਾ ਮੂਲ ਮੰਤਵ ਬਣਾਉਣ।

ਸੰਧਵਾਂ ਨੇ ਕਿਹਾ ਕਿ ਜੇਕਰ ਸਰਕਾਰੀ ਅਹੁਦਿਆਂ ਦੀ ਤਾਕਤ ਸਮਾਜ ਦੀ ਭਲਾਈ ਲਈ ਵਰਤੀ ਜਾਵੇ ਤਾਂ ਦੇਸ਼ ਵਿੱਚ ਸਕਾਰਾਤਮਕ ਬਦਲਾਅ ਲਿਆਂਦੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੀ ਕਾਬਲੀਅਤ ਅਤੇ ਜਜ਼ਬੇ ਨਾਲ ਹਰ ਖੇਤਰ ਵਿੱਚ ਅੱਗੇ ਵੱਧ ਰਹੇ ਹਨ ਅਤੇ ਇਹ ਸੂਬੇ ਲਈ ਮਾਣ ਦੀ ਗੱਲ ਹੈ।

ਪਟਿਆਲਾ ਦੀਆਂ ਹੋਨਹਾਰ ਧੀਆਂ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਦੀ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਨੇ ਆਪਣੀ ਸਫਲਤਾ ਨਾਲ ਆਪਣੇ ਪਰਿਵਾਰਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂਗੋਲਡੀ ਕੰਬੋਜ ਸਮੇਤ ਕਈ ਹੋਰ ਆਗੂ ਵੀ ਮੌਜੂਦ ਰਹੇ। ਸਮਾਰੋਹ ਦੇ ਅੰਤ ’ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਭਵਿੱਖ ਵਿੱਚ ਵੀ ਅਜਿਹੇ ਹੋਨਹਾਰ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੀ ਰਹੇਗੀ ਤਾਂ ਜੋ ਨੌਜਵਾਨਾਂ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਮਿਲਦੀ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.