IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ...

ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਵੀ 10 ਲੱਖ ਬੀਮਾਂ ਸਕੀਮ ਦਾ ਲਾਭ ਲੈਣ ਲਈ ਪ੍ਰੈਸ ਕਲੱਬ ਆਫ ਪੰਜਾਬ ਦਾ ਵਫਦ ਸਿਹਤ ਮੰਤਰੀ ਨੂੰ ਮਿਲਿਆ ਪ੍ਰੈਸ ਕਲੱਬ...

Admin User - Mar 19, 2026 05:06 PM
IMG

ਚੰਡੀਗੜ੍ਹ, 19 ਮਾਰਚ-  

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਸਿਹਤ ਬੀਮਾ ਯੋਜਨਾ ਵਿੱਚ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ ਪਰ ਚੰਡੀਗੜ੍ਹ ਵਿਖੇ ਰਹਿ ਕੇ ਪੰਜਾਬਯ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ ਇਸ ਸਕੀਮ ਵਿੱਚੋਂ ਬਾਹਰ ਰੱਖਿਆ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਬਿਊਰੋ ਦੇ ਪੱਤਰਕਾਰਾਂ ਕੋਲ ਚੰਡੀਗੜ੍ਹ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਜਦੋਂ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਵਿੱਚ ਲਾਭ ਲੈਣ ਲਈ ਪੰਜਾਬ ਦਾ ਹੀ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਪੱਤਰਕਾਰਾਂ ਦੀ ਇਸੇ ਅਹਿਮ ਮੰਗ ਨੂੰ ਲੈ ਕੇ ਵੀਰਵਾਰ ਪ੍ਰੈਸ ਕਲੱਬ ਆਫ਼ ਪੰਜਾਬ ਦੇ ਅਹੁਦੇਦਾਰਾਂ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਨਾਲ ਮੁਲਾਕਾਤ ਕਰਦੇ ਹੋਏ ਮੰਗ ਪੱਤਰ ਸੌਂਪਿਆ ਗਿਆ ਹੈ। 

ਪ੍ਰੈਸ ਕਲੱਬ ਆਫ਼ ਪੰਜਾਬ ਦੇ ਪ੍ਰਧਾਨ ਅਸ਼ਵਨੀ ਚਾਵਲਾ, ਜਰਨਲ ਸਕੱਤਰ ਅਮਿਤ ਪਾਂਡੇ ਅਤੇ ਖ਼ਜ਼ਾਨਚੀ ਪਰਮਿੰਦਰ ਸਿੰਘ ਜੱਟਪੁਰੀ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਦੱਸਿਆ ਗਿਆ ਕਿ ਪਹਿਲਾਂ ਆਯੂਸ਼ਮਾਨ ਭਾਰਤ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲਦਾ ਰਿਹਾ ਹੈ ਪਰ ਹੁਣ ਨਵੀਂ 10 ਲੱਖ ਰੁਪਏ ਸਿਹਤ ਬੀਮਾ ਸਕੀਮ ਵਿੱਚ ਸਿਰਫ਼ ਉਹ ਹੀ ਸ਼ਾਮਲ ਹਨ, ਜਿਨ੍ਹਾਂ ਕੋਲ ਪੰਜਾਬ ਦਾ ਆਧਾਰ ਜਾਂ ਫਿਰ ਵੋਟਰ ਕਾਰਡ ਹੈ। ਜਿਸ ਕਾਰਨ ਚੰਡੀਗੜ੍ਹ ਸਥਿਤ ਪੰਜਾਬ ਬਿਊਰੋ ਦੇ ਪੱਤਰਕਾਰ ਇਸ ਸਕੀਮ ਦੇ ਲਾਭ ਤੋਂ ਬਾਹਰ ਹੋ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਚੰਡੀਗੜ੍ਹ ਦਾ ਹੀ ਵੋਟਰ ਅਤੇ ਆਧਾਰ ਕਾਰਡ ਹੈ।

ਪ੍ਰੈਸ ਕਲੱਬ ਆਫ਼ ਪੰਜਾਬ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਜਰੂਰੀ ਨੋਟੀਫਿਕੇਸ਼ਨ ਕਰਦੇ ਹੋਏ ਪੰਜਾਬ ਨੂੰ ਕਵਰ ਕਰਨ ਵਾਲੇ ਚੰਡੀਗੜ੍ਹ ਦੇ ਪੱਤਰਕਾਰਾਂ ਨੂੰ ਤੁਰੰਤ ਸ਼ਾਮਲ ਕੀਤਾ ਜਾਵੇ।

ਰਾਜਧਾਨੀ ਦੇ ਪੱਤਰਕਾਰਾਂ ਲਈ ਜਾਰੀ ਕਰਾਂਗੇ ਨੋਟੀਫਿਕੇਸ਼ਨ : ਡਾ. ਬਲਬੀਰ ਸਿੰਘ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਨੂੰ 10 ਲੱਖ ਸਿਹਤ ਬੀਮਾ ਸਕੀਮ ਵਿੱਚ ਸ਼ਾਮਲ ਕਰਨ ਲਈ ਜਲਦ ਹੀ ਨੋਟੀਫਿਕੇਸ਼ਨ ਕਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਸਿਰਫ਼ ਪੰਜਾਬ ਦੇ ਵਸਨੀਕ ਹੀ ਇਸ ਸਿਹਤ ਬੀਮਾ ਸਕੀਮ ਵਿੱਚ ਭਾਗ ਲੈ ਸਕਦੇ ਹਨ ਪਰ ਪੱਤਰਕਾਰਾਂ ਲਈ ਉਹ ਆਪਣੇ ਨਿਯਮਾਂ ਵਿੱਚ ਸੋਧ ਲਿਆਉਣ ਲਈ ਵੀ ਤਿਆਰ ਹਨ ਅਤੇ ਜਲਦ ਹੀ ਇੱਕ ਨੋਟੀਫਿਕੇਸ਼ਨ ਰਾਹੀਂ ਇਹ ਸੋਧ ਕਰਵਾ ਦਿੱਤੀ ਜਾਏਗੀ ਕਿ ਚੰਡੀਗੜ੍ਹ ਸਥਿਤ ਪੱਤਰਕਾਰਾਂ ਕੋਲ ਭਾਵੇਂ ਪੰਜਾਬ ਦਾ ਆਧਾਰ ਜਾਂ ਵੋਟਰ ਕਾਰਡ ਨਾ ਹੋਵੇ ਪਰ ਉਨ੍ਹਾਂ ਨੂੰ ਇਹ ਸਿਹਤ ਬੀਮਾ ਸਕੀਮ ਦਾ ਲਾਭ ਮਿਲੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.