IMG-LOGO
ਹੋਮ ਪੰਜਾਬ: ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ...

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Admin User - Mar 19, 2026 08:35 PM
IMG

 ਚੰਡੀਗੜ੍ਹ, 19 ਮਾਰਚ :


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।


ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।


ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।


ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.