IMG-LOGO
ਹੋਮ ਪੰਜਾਬ: ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ...

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Admin User - Mar 21, 2026 03:13 PM
IMG

ਚੰਡੀਗੜ੍ਹ/ਬਠਿੰਡਾ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। 


ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। 


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। 


ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋੰ ਪੁਖ਼ਤਾ ਇਤਲਾਹ ਮਿਲੀ ਸੀ ਕਿ  ਜੈਕੀ ਉਰਫ਼ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ , ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ  ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ I


 ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ, ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ 'ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ।


ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25  ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.