ਤਾਜਾ ਖਬਰਾਂ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਐਤਵਾਰ ਸਵੇਰੇ ਕਰੀਬ 10 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਜਦੋਂ ਰੋਪ-ਵੇਅ ਟ੍ਰਾਲੀ ਸ਼ਰਧਾਲੂਆਂ ਨੂੰ ਲੈ ਕੇ ਪਹਾੜੀ ਮੰਦਰ ਤੋਂ ਹੇਠਾਂ ਉਤਰ ਰਹੀ ਸੀ, ਤਾਂ ਅਚਾਨਕ ਉਸਦੀ ਤਾਰ ਟੁੱਟ ਗਈ, ਜਿਸ ਕਾਰਨ ਟ੍ਰਾਲੀ ਹਾਦਸਾਗ੍ਰਸਤ ਹੋ ਗਈ।
ਨਵਰਾਤਰੀ ਮੌਕੇ ਮੱਥਾ ਟੇਕਣ ਆਏ ਸਨ ਸ਼ਰਧਾਲੂ
ਪੀੜਤ ਸ਼ਰਧਾਲੂ ਨਵਰਾਤਰੀ ਦੇ ਤਿਉਹਾਰ ਮੌਕੇ ਬਾਗਬਾਹਰਾ ਖੇਤਰ ਦੇ ਖੱਲਾਰੀ ਪਿੰਡ ਵਿੱਚ ਸਥਿਤ ਮਾਤਾ ਖੱਲਾਰੀ ਦੇ ਮੰਦਰ ਵਿੱਚ ਪੂਜਾ-ਅਰਚਨਾ ਕਰਨ ਪਹੁੰਚੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਰਾਏਪੁਰ ਦੀ ਰਹਿਣ ਵਾਲੀ 28 ਸਾਲਾ ਆਯੂਸ਼ੀ ਸਤਕਾਰ ਦੀ ਮੌਤ ਹੋ ਗਈ ਹੈ। ਸੱਤ ਹੋਰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਹਾਦਸੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਵਿਸ਼ਨੂੰ ਦੇਵ ਸਾਇ ਨੇ ਜਤਾਇਆ ਦੁੱਖ
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਇ ਨੇ ਇਸ ਦਰਦਨਾਕ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਪੋਸਟ ਕਰਦਿਆਂ ਉਨ੍ਹਾਂ ਲਿਖਿਆ:
"ਮਹਾਸਮੁੰਦ ਜ਼ਿਲ੍ਹੇ ਦੇ ਖੱਲਾਰੀ ਮਾਤਾ ਮੰਦਰ ਵਿੱਚ ਹੋਏ ਰੋਪ-ਵੇਅ ਹਾਦਸੇ ਦੀ ਸੂਚਨਾ ਬੇਹੱਦ ਦੁਖਦਾਈ ਅਤੇ ਪੀੜਾਦਾਇਕ ਹੈ। ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਦੀ ਖ਼ਬਰ ਸੁਣ ਕੇ ਮਨ ਬਹੁਤ ਦੁਖੀ ਹੈ। ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਦੇ ਨਾਲ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।"
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਜ਼ਰੂਰੀ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਘਟਨਾ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Get all latest content delivered to your email a few times a month.