ਤਾਜਾ ਖਬਰਾਂ
ਧਾਰਮਿਕ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨਾਲ ਜੁੜੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਗੁਰਪ੍ਰੀਤ ਸਿੰਘ ਰੰਗੜਾ ਵੱਲੋਂ ਇਸ ਮਾਮਲੇ ‘ਤੇ ਇੱਕ ਮਹੱਤਵਪੂਰਨ ਪਟੀਸ਼ਨ ਦਾਇਰ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਇਸ ਮਾਮਲੇ ਵਿੱਚ ਫ਼ਤਿਹਗੜ੍ਹ ਸਾਹਿਬ ਅਦਾਲਤ ਨੇ 17 ਅਪ੍ਰੈਲ ਨੂੰ ਅਗਲੀ ਸੁਣਵਾਈ ਰੱਖੀ ਹੈ। ਇਸਦੇ ਨਾਲ ਹੀ ਢੱਡਰੀਆਂਵਾਲੇ ਨੇ ਹਾਈਕੋਰਟ ਵਿੱਚ ਅਦਾਲਤ ਦੇ ਸੰਮਨ ਨੂੰ ਰੱਦ ਕਰਨ ਲਈ ਅਰਜ਼ੀ ਵੀ ਦਿੱਤੀ ਹੈ।
ਮਾਮਲੇ ਨੂੰ ਲੈ ਕੇ ਧਾਰਮਿਕ ਅਤੇ ਕਾਨੂੰਨੀ ਦੋਹਾਂ ਪੱਖਾਂ ‘ਚ ਚਰਚਾ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਸ ‘ਤੇ ਹੋਰ ਵੱਡੇ ਫੈਸਲੇ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.