IMG-LOGO
ਹੋਮ ਪੰਜਾਬ: ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ:...

ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿੰਗ ਦਾ ਲੋਕ ਸਭਾ 'ਚ ਹੈਰਾਨ ਕਰਨ ਵਾਲਾ ਖੁਲਾਸਾ

Admin User - Mar 27, 2026 05:37 PM
IMG

ਚੰਡੀਗੜ੍ਹ, 27 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ, ਕਿਹਾ ਹੈ ਕਿ ਪੰਜਾਬ ਦੇ ਦੋ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪੈਦਾ ਕਰਨ ਲਈ ਵਾਰ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਹੇ ਸਨ ਅਤੇ ਆਪਣਾ ਵਿਰੋਧ ਪ੍ਰਗਟਾ ਰਹੇ ਸਨ। 

ਅੱਜ ਲੋਕ ਸਭਾ ਵਿੱਚ ਬੋਲਦਿਆਂ ਵੜਿੰਗ ਨੇ ਮੰਗ ਕੀਤੀ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ ਬੰਦੀ ਸਿੰਘ ਹੀ ਨਹੀਂ, ਸਗੋਂ ਉਹ ਸਾਰੇ ਕੈਦੀ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਲੇਕਿਨ ਫਿਰ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ, ਉਹਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਹੈ ਕਿ ਜਿੱਥੇ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਕਿਸੇ ਵੀ ਅਪਰਾਧ ਲਈ ਕੜੀ ਸਜ਼ਾ ਦੀ ਤਜਵੀਜ਼ ਕਰਦੇ ਹਨ, ਉੱਥੇ ਇਹ ਵੀ ਸਪੱਸ਼ਟ ਕਰਦੇ ਹਨ ਕਿ ਜਿਹੜੇ ਲੋਕ ਆਪਣੀਆਂ ਸਜ਼ਾਵਾਂ ਪੂਰੀ ਕਰ ਲੈਂਦੇ ਹਨ, ਉਹਨਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਬਾਅਦ ਵਿੱਚ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਬਿੱਟੂ ਅਤੇ ਬੀਬੀ ਬਾਦਲ ਨਿਯਮਿਤ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਦੋਵੇਂ ਸੰਸਦ ਮੈਂਬਰ ਵੱਖ-ਵੱਖ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ਨਾਲ ਸੰਬੰਧਿਤ ਹਨ, ਲੇਕਿਨ ਲੱਗਦਾ ਹੈ ਕਿ ਉਹ ਚੋਣਾਂ ਦੌਰਾਨ ਇਸ ਮੁੱਦੇ ਨੂੰ ਜਿਉਂਦਾ ਰੱਖ ਕੇ ਇਸਦਾ ਸਿਆਸੀ ਲਾਭ ਲੈਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਤਕ ਤੌਰ ’ਤੇ ਉਹ ਇਸ ਮਾਮਲੇ ’ਤੇ ਜਿਹੜਾ ਰਵਈਆ ਦਿਖਾਉਂਦੇ ਹਨ, ਉਹ ਇਨ੍ਹਾਂ ਦੀ ਨਿੱਜੀ ਤੌਰ ’ਤੇ ਕੀਤੀ ਗਈ ਮੰਗ ਤੋਂ ਬਿਲਕੁਲ ਵੱਖਰਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.