ਤਾਜਾ ਖਬਰਾਂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ ਨਾਕਾਬੰਦੀ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਦੋ 9MM ਸਬ-ਮਸ਼ੀਨ ਗਨਾਂ ਅਤੇ ਇਕ ਖਾਲੀ ਮੈਗਜ਼ੀਨ ਜ਼ਬਤ ਕੀਤੀ ਗਈ ਹੈ, ਜੋ ਕਿ ਸੰਭਾਵਿਤ ਅਪਰਾਧਿਕ ਗਤੀਵਿਧੀਆਂ ਲਈ ਵਰਤੀ ਜਾਣੀ ਸੀ।
ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਾਮਲੇ ਦੇ ਤਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਜੁੜਦੇ ਹਨ, ਜੋ ਪੰਜਾਬ ਵਿੱਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਸੰਬੰਧਿਤ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਵੱਡੇ ਪੱਧਰ ‘ਤੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਤਿਆਰ ਕੀਤੀ ਗਈ ਸੀ।
ਇਸ ਸਬੰਧ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਫਰਾਰ ਦੋਸ਼ੀਆਂ ਦੀ ਪਹਿਚਾਣ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ, ਜਦਕਿ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਤੱਤਾਂ ਵਿਰੁੱਧ “ਜ਼ੀਰੋ ਟੋਲਰੈਂਸ” ਨੀਤੀ ਤਹਿਤ ਕੜੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
Get all latest content delivered to your email a few times a month.