IMG-LOGO
ਹੋਮ ਪੰਜਾਬ: ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਨੇਤਾ ਸ੍ਰ. ਲਾਲ ਸਿੰਘ ਦੇ...

ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਨੇਤਾ ਸ੍ਰ. ਲਾਲ ਸਿੰਘ ਦੇ ਦਿਹਾਂਤ ਨੂੰ ਕਿਹਾ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ

Admin User - Mar 29, 2026 05:38 PM
IMG

ਉੱਘੇ ਸਿੱਖ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਅਕਾਲ ਨੇਤਾ ਸਰਦਾਰ ਲਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਰਦਾਰ ਲਾਲ ਸਿੰਘ ਜੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਇੱਕ ਸੂਝਵਾਨ ਅਤੇ ਠਰੰਮੇ ਵਾਲ਼ੇ ਆਗੂ ਸਨ ਮੈਨੂੰ ਵੀ ਪੰਜਾਬ ਮੰਡੀ ਬੋਰਡ ਵਿੱਚ ਬਤੌਰ ਡਾਇਰੈਕਟਰ ਨਾਲ਼ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਾਪਤ ਹੋਈ ਅਤੇ ਵੇਖਿਆ ਕਿ ਸਰਦਾਰ ਲਾਲ ਸਿੰਘ ਬਹੁਤ ਮਿਹਨਤੀ ਅਤੇ ਦੂਰਦਰਸ਼ੀ ਨੇਤਾ ਸਨ ।

ਜਿਹਨਾਂ ਨੇ ਲੰਮਾ ਸਮਾਂ ਪੰਜਾਬ ਦੀ ਸੇਵਾ ਕੀਤੀ । ਉਹਨਾਂ ਆਖਿਆ ਕਿ ਉਹਨਾਂ ਦੇ ਅਕਾਲ ਚਲਾਣੇ ਨਾਲ਼ ਪੰਜਾਬ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨ ਕਮਲਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.