ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਪਟਿਆਲਾ ਦੇ ਸਨੌਰ ਖੇਤਰ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰੀਬ 49 ਕਰੋੜ 60 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਵਿਕਾਸ ਨੇ ਨਵੀਂ ਰਫ਼ਤਾਰ ਫੜ ਲਈ ਹੈ ਅਤੇ ਸਰਕਾਰ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸਨੌਰ ਹਲਕੇ ਵਿੱਚ ਲਿੰਕ ਸੜਕਾਂ ਦੀ ਨਿਰਮਾਣ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਪੁਰਾਣੀਆਂ ਸੜਕਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਪਿੰਡਾਂ ਵਿੱਚ ਵਿਕਾਸ ਦੀ ਝਲਕ ਸਾਫ਼ ਨਜ਼ਰ ਆਵੇਗੀ।
ਇਸ ਦੌਰਾਨ CM ਮਾਨ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਰਾਜਨੀਤਿਕ ਮੰਚ ਸਿਰਫ਼ ਆਪਣੀ ਸਿਆਸੀ ਜ਼ਮੀਨ ਬਚਾਉਣ ਲਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਮੰਚ ਪੰਜਾਬ ਦੇ ਭਵਿੱਖ ‘ਤੇ ਕੇਂਦ੍ਰਿਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਵਿਚਕਾਰ ਅੰਦਰੂਨੀ ਸਾਂਝ ਹੈ ਅਤੇ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ।
ਪਾਣੀ ਦੇ ਮਸਲੇ ‘ਤੇ ਗੱਲ ਕਰਦਿਆਂ, ਉਨ੍ਹਾਂ ਹਰਿਆਣਾ ਨੂੰ ਲੈ ਕੇ ਸਖ਼ਤ ਰੁਖ ਦਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਨਹੀਂ ਛੱਡੇਗਾ ਅਤੇ ਹਰ ਬੂੰਦ ਦਾ ਪੂਰਾ ਹਿਸਾਬ ਰੱਖਿਆ ਜਾ ਰਿਹਾ ਹੈ। ਉਨ੍ਹਾਂ ਜੋੜਿਆ ਕਿ ਪੁਰਾਣੇ ਸਮਝੌਤਿਆਂ ਦਾ ਦੌਰ ਮੁੱਕ ਚੁੱਕਾ ਹੈ ਅਤੇ ਹੁਣ ਸੂਬੇ ਦੇ ਹੱਕਾਂ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
Get all latest content delivered to your email a few times a month.