IMG-LOGO
ਹੋਮ ਪੰਜਾਬ: SOI ਸੰਗਠਨ ਬਾਰੇ ਵਿਵਾਦਿਤ ਬਿਆਨ ਦੇਣ ’ਤੇ ਮੁੱਖ ਮੰਤਰੀ ਭਗਵੰਤ...

SOI ਸੰਗਠਨ ਬਾਰੇ ਵਿਵਾਦਿਤ ਬਿਆਨ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮਾਣਹਾਨੀ ਦਾ ਮਾਮਲਾ ਕੀਤਾ ਜਾਵੇਗਾ ਦਰਜ

Admin User - Mar 30, 2026 05:14 PM
IMG

Students Organisation of India (ਐਸਓਆਈ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਠਨ ਖਿਲਾਫ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਐਸਓਆਈ ਦੇ ਪ੍ਰਧਾਨ Ranbir Singh Rana ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਉਹ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ।

ਉਹਨਾਂ ਦੋਸ਼ ਲਾਇਆ ਕਿ ਹਾਲ ਹੀ ਵਿੱਚ ਫਤਿਹਗੜ੍ਹ ਵਿੱਚ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਐਸਓਆਈ ਬਾਰੇ ਅਪਮਾਨਜਨਕ ਅਤੇ ਅਣਉਚਿਤ ਭਾਸ਼ਾ ਵਰਤੀ, ਜੋ ਸੰਗਠਨ ਨਾਲ ਜੁੜੇ ਹਜ਼ਾਰਾਂ ਵਿਦਿਆਰਥੀਆਂ ਦੀ ਛਵੀ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਐਸਓਆਈ ਇੱਕ ਸਿੱਖਿਆ ਪ੍ਰਧਾਨ ਸੰਗਠਨ ਹੈ, ਜਿਸ ਦੇ ਬਹੁਤ ਸਾਰੇ ਮੈਂਬਰ ਉੱਚ ਸਿੱਖਿਆ ਪ੍ਰਾਪਤ ਹਨ, ਜਿਨ੍ਹਾਂ ਵਿੱਚ ਮਾਸਟਰਜ਼ ਅਤੇ ਪੀਐਚਡੀ ਡਿਗਰੀ ਹੋਲਡਰ ਵੀ ਸ਼ਾਮਲ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੰਗਠਨ ਨੂੰ ਬਦਨਾਮ ਕਰਨ ਲਈ ਇਸ ਤਰ੍ਹਾਂ ਦੀ ਭਾਸ਼ਾ ਵਰਤੀ ਜਾ ਰਹੀ ਹੈ।

ਉਨ੍ਹਾਂ ਨੇ ਸਿਆਸੀ ਤੌਰ ’ਤੇ ਹਮਲਾ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਦੇ ਕੁਝ ਆਗੂਆਂ ਦੇ ਨਾਂ ਨਸ਼ੇ ਨਾਲ ਜੁੜੇ ਮਾਮਲਿਆਂ ਵਿੱਚ ਸਾਹਮਣੇ ਆਏ ਹਨ, ਜਿਸ ਕਾਰਨ ਸਰਕਾਰ ਦੀ ਭਰੋਸੇਯੋਗਤਾ ਸਵਾਲਾਂ ’ਚ ਹੈ।

ਇਸਦੇ ਨਾਲ ਹੀ, ਐਸਓਆਈ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਖੁੱਲੀ ਚੁਣੌਤੀ ਦਿੱਤੀ ਕਿ ਉਹ ਆਪਣੇ ਅਤੇ ਆਪਣੇ ਕੈਬਨਿਟ ਸਾਥੀਆਂ ਦਾ ਡੋਪ ਟੈਸਟ ਐਸਓਆਈ ਮੈਂਬਰਾਂ ਨਾਲ ਇਕੱਠੇ ਕਰਵਾ ਕੇ ਵਿਖਾਉਣ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਐਸਓਆਈ ਵੱਲੋਂ 31 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੇ ਨਾਲ-ਨਾਲ ਪੁਤਲਾ ਸਾੜ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕਈ ਹੋਰ ਵਿਦਿਆਰਥੀ ਆਗੂ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.