IMG-LOGO
ਹੋਮ ਪੰਜਾਬ: ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਸੂਬੇ 'ਚ...

ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਸੂਬੇ 'ਚ ਵਾਹਨਾਂ ਦੀ ਐਂਟਰੀ ਉਪਰ ਟੈਕਸ ਦੇ ਵਾਧੇ ਨੂੰ ਵਾਪਿਸ ਲੈਣ ਲਈ ਧੰਨਵਾਦ ਪ੍ਰਗਟਾਇਆ

Admin User - Mar 31, 2026 06:28 PM
IMG

ਚੰਡੀਗੜ੍ਹ, 31 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵਾਹਨਾਂ ਉੱਤੇ ਐਂਟਰੀ ਟੈਕਸ ਵਿੱਚ ਵਾਧੇ ਦੇ ਫੈਸਲੇ ਨੂੰ ਵਾਪਸ ਲੈਣ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਵੜਿੰਗ ਨੇ ਸੁੱਖੂ ਨਾਲ ਫੋਨ ‘ਤੇ ਗੱਲ ਕਰਕੇ ਆਪਣਾ ਧੰਨਵਾਦ ਪ੍ਰਗਟਾਇਆ।

ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ ਹੈ, “ਮੈਂ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ, ਪੰਜਾਬ ਸਣੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਟੈਕਸ ਨੂੰ ਮੁੜ ਪੁਰਾਣੀ ਦਰ ‘ਤੇ ਲਿਆਉਣ ਦਾ ਫੈਸਲਾ ਕੀਤਾ ਹੈ।”

ਵੜਿੰਗ ਨੇ ਕਿਹਾ ਕਿ ਇਹ ਫੈਸਲਾ ਦੋਨਾਂ ਸੂਬਿਆਂ ਦੇ ਸਰਹੱਦੀ ਇਲਾਕਿਆਂ ਦੇ ਨਿਵਾਸੀਆਂ ਲਈ ਵੱਡੀ ਰਾਹਤ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜੇ ਸੂਬੇ ਵਿੱਚ ਦਾਖਲੇ ਲਈ ਮੁਫ਼ਤ ਐਂਟਰੀ ਮਿਲੇਗੀ।

ਵੜਿੰਗ ਨੇ ਖੁਲਾਸਾ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਪਾਸ ਦੋਨਾਂ ਸੂਬਿਆਂ ਦੇ ਸੰਬੰਧਿਤ ਐਸ.ਡੀ.ਐਮ./ਤਹਿਸੀਲਦਾਰਾਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ, ਤਾਂ ਜੋ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.