ਤਾਜਾ ਖਬਰਾਂ
ਚੰਡੀਗੜ੍ਹ : IPL ਮੈਚ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਗੁਜਰਾਤ ਟਾਈਟਨਜ਼ (ਜੀਟੀ) ਵਿਚਕਾਰ ਖੇਡਿਆ ਜਾਵੇਗਾ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਇਹ ਗੁਜਰਾਤ ਟਾਈਟਨਸ ਦਾ ਪੰਜਵਾਂ ਸੀਜ਼ਨ ਹੈ। ਟੀਮ ਨੇ 2022 ਵਿੱਚ ਆਪਣੇ ਪਹਿਲੇ ਸੀਜ਼ਨ ਵਿੱਚ ਖਿਤਾਬ ਜਿੱਤਿਆ ਸੀ, ਪਿਛਲੇ ਸੀਜ਼ਨ ਵਿੱਚ ਚੌਥੇ ਸਥਾਨ 'ਤੇ ਰਹੀ ਸੀ। ਦੂਜੇ ਪਾਸੇ, ਪੰਜਾਬ ਨੇ 18 ਸੀਜ਼ਨਾਂ ਵਿੱਚ ਇੱਕ ਵੀ ਖਿਤਾਬ ਨਹੀਂ ਜਿੱਤਿਆ ਹੈ, ਪਿਛਲੇ ਸੀਜ਼ਨ ਵਿੱਚ ਦੂਜੇ ਸਥਾਨ 'ਤੇ ਰਿਹਾ ਸੀ।
ਦੋਵਾਂ ਟੀਮਾਂ ਦੀ ਪਲੇਇੰਗ-11
ਗੁਜਰਾਤ ਟਾਇਟਨਸ: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਸ਼ਾਹਰੁਖ ਖਾਨ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਕਾਗਿਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ।
ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਜੈਨਸਨ, ਜ਼ੇਵੀਅਰ ਬਾਰਟਲੇਟ, ਵਿਜੇ ਕੁਮਾਰ ਵਿਸ਼ਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
Get all latest content delivered to your email a few times a month.