ਤਾਜਾ ਖਬਰਾਂ
ਪਿੰਡ ਮੰਨਣ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰਜ ਸਿੰਘ ਫੌਜੀ (ਉਮਰ 60 ਸਾਲ), ਪੁੱਤਰ ਸੁਰਜੀਤ ਸਿੰਘ, ਵਾਸੀ ਪਿੰਡ ਮੰਨਣ, ਆਪਣੀ ਐਕਟਿਵਾ (ਨੰਬਰ ਪੀ.ਬੀ. 46 ਵਾਈ 0718) ’ਤੇ ਝਬਾਲ ਵੱਲ ਘਰੇਲੂ ਸਿਲੰਡਰ ਲੈਣ ਲਈ ਜਾ ਰਹੇ ਸਨ।
ਜਦੋਂ ਉਹ ਮੰਨਣ ਟੋਲ ਪਲਾਜ਼ਾ ਦੇ ਨੇੜੇ ਪਹੁੰਚੇ, ਤਦ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ (ਨੰਬਰ ਸੀ.ਐਚ. 01 ਸੀ ਸੀ 1014) ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਥਾਰ ਗੱਡੀ ਦਾ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਥਾਣਾ ਝਬਾਲ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਤਲਾਸ਼ ਜਾਰੀ ਹੈ।
Get all latest content delivered to your email a few times a month.