ਤਾਜਾ ਖਬਰਾਂ
ਬਠਿੰਡਾ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲਾਲਾਬਾਦ ਵਿੱਚ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੂੰ ਪਹਿਲਾਂ ਹੀ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਨਸ਼ੇ ਦੀ ਸਪਲਾਈ ਲਈ ਇਲਾਕੇ ਵਿੱਚ ਆ ਰਹੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਕੀਤੀ ਗਈ।
ਟੀਮ ਨੇ ਅਨਾਜ ਮੰਡੀ ਜਲਾਲਾਬਾਦ ਵਿੱਚ ਨਾਕਾਬੰਦੀ ਕਰਕੇ ਬਾਈਕ ‘ਤੇ ਆ ਰਹੇ ਦੋਵੇਂ ਨੌਜਵਾਨਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 605 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਜਸਵੰਤ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਪੀਰੇ ਕੇ ਉਤਾਰ ਦੇ ਨਿਵਾਸੀ ਹਨ।
ਪੁਲਿਸ ਮੁਤਾਬਕ ਦੋਵੇਂ ਇੱਕੋ ਪਿੰਡ ਨਾਲ ਸੰਬੰਧਤ ਹਨ ਅਤੇ ਪਹਿਲਾਂ ਇਕੱਠੇ ਪੜ੍ਹਦੇ ਰਹੇ ਹਨ। ਕਾਰਵਾਈ ਦੌਰਾਨ ਇੱਕ ਬਾਈਕ ਵੀ ਜ਼ਬਤ ਕੀਤੀ ਗਈ ਹੈ, ਜਿਸਦਾ ਵਰਤੋਂ ਸਪਲਾਈ ਲਈ ਕੀਤਾ ਜਾ ਰਿਹਾ ਸੀ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ANTF ਦੇ ਏਐਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ਾ ਕਿੱਥੋਂ ਮੰਗਵਾਇਆ ਗਿਆ ਸੀ ਅਤੇ ਇਸਦੀ ਸਪਲਾਈ ਕਿੱਥੇ ਹੋਣੀ ਸੀ।
ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
Get all latest content delivered to your email a few times a month.