ਤਾਜਾ ਖਬਰਾਂ
ਚੰਡੀਗੜ੍ਹ ਵਿੱਚ ਬੁੱਧਵਾਰ ਸ਼ਾਮ ਨੂੰ Bharatiya Janata Party (ਭਾਜਪਾ) ਦੇ ਦਫ਼ਤਰ ਦੇ ਬਾਹਰ ਇਕ ਅਚਾਨਕ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦਫ਼ਤਰ ਦੀਆਂ ਕੰਧਾਂ, ਸ਼ੀਸ਼ਿਆਂ ਅਤੇ ਨੇੜੇ ਖੜੀਆਂ ਕੁਝ ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ।
ਧਮਾਕੇ ਦੀ ਸੂਚਨਾ ਮਿਲਦੇ ਹੀ Chandigarh Police ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਟੀਮਾਂ ਵੱਲੋਂ ਘਟਨਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਜਾਂਚ ਹਾਲੇ ਸ਼ੁਰੂਆਤੀ ਪੜਾਅ ‘ਚ ਹੈ, ਇਸ ਲਈ ਧਮਾਕੇ ਦੇ ਅਸਲ ਕਾਰਣਾਂ ਬਾਰੇ ਹੁਣੇ ਕੁਝ ਪੱਕਾ ਨਹੀਂ ਕਿਹਾ ਜਾ ਸਕਦਾ। ਹਾਲਾਂਕਿ, ਘਟਨਾ ਸਥਾਨ ਦੇ ਨੇੜੇ ਇੱਕ ਸ਼ੱਕੀ ਐਕਟਿਵਾ ਸਕੂਟਰ ਮਿਲਿਆ ਹੈ, ਜਿਸਨੂੰ ਧਮਾਕੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਇਸ ਮਾਮਲੇ ‘ਤੇ ਭਾਜਪਾ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਘਟਨਾ ਬਹੁਤ ਹੀ ਗੰਭੀਰ ਹੈ ਅਤੇ ਪੁਲਿਸ ਇਸ ਦੀ ਪੂਰੀ ਜਾਂਚ ਕਰ ਰਹੀ ਹੈ। ਗੌਰ ਕਰਨਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿੱਚ ਅਪਰਾਧਕ ਘਟਨਾਵਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਵਿੱਚ ਕੁਝ ਕਤਲਾਂ ਦੀਆਂ ਵਾਰਦਾਤਾਂ ਵੀ ਸ਼ਾਮਲ ਹਨ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ।
Get all latest content delivered to your email a few times a month.